page 168
-
ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥ ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥ ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥ ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥ ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥
-
ਗਉੜੀ ਬੈਰਾਗਣਿ ਮਹਲਾ ੪ ॥ ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥ ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥ ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥ ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥ ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥ ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥
-
ਮਹਲਾ ੪ ਗਉੜੀ ਪੂਰਬੀ ॥ ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥ ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥ ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥ ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥ ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥ ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ ॥ ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥੫੩॥