page 169
-
ਗਉੜੀ ਪੂਰਬੀ ਮਹਲਾ ੪ ॥ ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥ ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥ ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥ ਸਤਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥ ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥ ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥ ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥ ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥
-
ਗਉੜੀ ਪੂਰਬੀ ਮਹਲਾ ੪ ॥ ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥ ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥ ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥ ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ ॥ ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥ ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥ ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥ ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥ ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ ॥ ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥
-
ਗਉੜੀ ਪੂਰਬੀ ਮਹਲਾ ੪ ॥ ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥ ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥ ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥ ਜਿਤਨੇ ਰਸ ਅਨ ਰਸ ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥ ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥੨॥ ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥ ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥ ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥