page 171
-
ਗਉੜੀ ਪੂਰਬੀ ਮਹਲਾ ੪ ॥ ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥ ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥ ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥ ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥ ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥ ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥ ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥ ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥
-
ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥
-
ਗਉੜੀ ਪੂਰਬੀ ਮਹਲਾ ੪ ॥ ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥੧॥ ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥ ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥ ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥ ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥ ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥