page 175
-
ਗਉੜੀ ਮਾਝ ਮਹਲਾ ੪ ॥ ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥ ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥ ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥ ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥ ਵਡਭਾਗੀ ਜਪਿ ਨਾਉ ਜੀਉ ॥੩॥ ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥ ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥
-
ਗਉੜੀ ਮਾਝ ਮਹਲਾ ੪ ॥ ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥ ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥ ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥ ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥ ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥ ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥ ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥ ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥ ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥ ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥ ਹਰਿ ਨਾਮੇ ਨਾਮਿ ਸਮਾਈ ਜੀਉ ॥੩॥ ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥ ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥ ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥ ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥
-
ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥ ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥ ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥ ਊਚੇ ਮੰਦਰ ਸੁੰਦਰ ਛਾਇਆ ॥ ਝੂਠੇ ਲਾਲਚਿ ਜਨਮੁ ਗਵਾਇਆ ॥੧॥ ਹਸਤੀ ਘੋੜੇ ਦੇਖਿ ਵਿਗਾਸਾ ॥ ਲਸਕਰ ਜੋੜੇ ਨੇਬ ਖਵਾਸਾ ॥ ਗਲਿ ਜੇਵੜੀ ਹਉਮੈ ਕੇ ਫਾਸਾ ॥੨॥ ਰਾਜੁ ਕਮਾਵੈ ਦਹ ਦਿਸ ਸਾਰੀ ॥ ਮਾਣੈ ਰੰਗ ਭੋਗ ਬਹੁ ਨਾਰੀ ॥ ਜਿਉ ਨਰਪਤਿ ਸੁਪਨੈ ਭੇਖਾਰੀ ॥੩॥ ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥ ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥ ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥ ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥ ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥