page 177
-
ਗਉੜੀ ਗੁਆਰੇਰੀ ਮਹਲਾ ੫ ॥ ਗੁਰ ਕਾ ਬਚਨੁ ਸਦਾ ਅਬਿਨਾਸੀ ॥ ਗੁਰ ਕੈ ਬਚਨਿ ਕਟੀ ਜਮ ਫਾਸੀ ॥ ਗੁਰ ਕਾ ਬਚਨੁ ਜੀਅ ਕੈ ਸੰਗਿ ॥ ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥ ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥ ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥ ਗੁਰ ਕਾ ਬਚਨੁ ਅਟਲ ਅਛੇਦ ॥ ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥ ਗੁਰ ਕਾ ਬਚਨੁ ਕਤਹੁ ਨ ਜਾਇ ॥ ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥ ਗੁਰ ਕਾ ਬਚਨੁ ਜੀਅ ਕੈ ਸਾਥ ॥ ਗੁਰ ਕਾ ਬਚਨੁ ਅਨਾਥ ਕੋ ਨਾਥ ॥ ਗੁਰ ਕੈ ਬਚਨਿ ਨਰਕਿ ਨ ਪਵੈ ॥ ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥ ਗੁਰ ਕਾ ਬਚਨੁ ਪਰਗਟੁ ਸੰਸਾਰਿ ॥ ਗੁਰ ਕੈ ਬਚਨਿ ਨ ਆਵੈ ਹਾਰਿ ॥ ਜਿਸੁ ਜਨ ਹੋਏ ਆਪਿ ਕ੍ਰਿਪਾਲ ॥ ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥
-
ਗਉੜੀ ਗੁਆਰੇਰੀ ਮਹਲਾ ੫ ॥ ਜਿਨਿ ਕੀਤਾ ਮਾਟੀ ਤੇ ਰਤਨੁ ॥ ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥ ਜਿਨਿ ਦੀਨੀ ਸੋਭਾ ਵਡਿਆਈ ॥ ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥ ਰਮਈਆ ਰੇਨੁ ਸਾਧ ਜਨ ਪਾਵਉ ॥ ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥ ਜਿਨਿ ਕੀਤਾ ਮੂੜ ਤੇ ਬਕਤਾ ॥ ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥ ਜਿਸੁ ਪਰਸਾਦਿ ਨਵੈ ਨਿਧਿ ਪਾਈ ॥ ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥ ਜਿਨਿ ਦੀਆ ਨਿਥਾਵੇ ਕਉ ਥਾਨੁ ॥ ਜਿਨਿ ਦੀਆ ਨਿਮਾਨੇ ਕਉ ਮਾਨੁ ॥ ਜਿਨਿ ਕੀਨੀ ਸਭ ਪੂਰਨ ਆਸਾ ॥ ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥ ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥ ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥ ਕਹੁ ਨਾਨਕ ਇਸ ਤੇ ਕਿਛੁ ਨਾਹੀ ॥ ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥
-
ਗਉੜੀ ਗੁਆਰੇਰੀ ਮਹਲਾ ੫ ॥ ਤਿਸ ਕੀ ਸਰਣਿ ਨਾਹੀ ਭਉ ਸੋਗੁ ॥ ਉਸ ਤੇ ਬਾਹਰਿ ਕਛੂ ਨ ਹੋਗੁ ॥ ਤਜੀ ਸਿਆਣਪ ਬਲ ਬੁਧਿ ਬਿਕਾਰ ॥ ਦਾਸ ਅਪਨੇ ਕੀ ਰਾਖਨਹਾਰ ॥੧॥ ਜਪਿ ਮਨ ਮੇਰੇ ਰਾਮ ਰਾਮ ਰੰਗਿ ॥ ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥ ਤਿਸ ਕੀ ਟੇਕ ਮਨੈ ਮਹਿ ਰਾਖੁ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥ ਅਵਰਿ ਜਤਨ ਕਹਹੁ ਕਉਨ ਕਾਜ ॥ ਕਰਿ ਕਿਰਪਾ ਰਾਖੈ ਆਪਿ ਲਾਜ ॥੨॥ ਕਿਆ ਮਾਨੁਖ ਕਹਹੁ ਕਿਆ ਜੋਰੁ ॥ ਝੂਠਾ ਮਾਇਆ ਕਾ ਸਭੁ ਸੋਰੁ ॥ ਕਰਣ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥੩॥ ਸਰਬ ਸੁਖਾ ਸੁਖੁ ਸਾਚਾ ਏਹੁ ॥ ਗੁਰ ਉਪਦੇਸੁ ਮਨੈ ਮਹਿ ਲੇਹੁ ॥ ਜਾ ਕਉ ਰਾਮ ਨਾਮ ਲਿਵ ਲਾਗੀ ॥ ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥