page 178
-
ਗਉੜੀ ਗੁਆਰੇਰੀ ਮਹਲਾ ੫ ॥ ਸੁਣਿ ਹਰਿ ਕਥਾ ਉਤਾਰੀ ਮੈਲੁ ॥ ਮਹਾ ਪੁਨੀਤ ਭਏ ਸੁਖ ਸੈਲੁ ॥ ਵਡੈ ਭਾਗਿ ਪਾਇਆ ਸਾਧਸੰਗੁ ॥ ਪਾਰਬ੍ਰਹਮ ਸਿਉ ਲਾਗੋ ਰੰਗੁ ॥੧॥ ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥ ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥ ਕਰਿ ਕੀਰਤਨੁ ਮਨ ਸੀਤਲ ਭਏ ॥ ਜਨਮ ਜਨਮ ਕੇ ਕਿਲਵਿਖ ਗਏ ॥ ਸਰਬ ਨਿਧਾਨ ਪੇਖੇ ਮਨ ਮਾਹਿ ॥ ਅਬ ਢੂਢਨ ਕਾਹੇ ਕਉ ਜਾਹਿ ॥੨॥ ਪ੍ਰਭ ਅਪੁਨੇ ਜਬ ਭਏ ਦਇਆਲ ॥ ਪੂਰਨ ਹੋਈ ਸੇਵਕ ਘਾਲ ॥ ਬੰਧਨ ਕਾਟਿ ਕੀਏ ਅਪਨੇ ਦਾਸ ॥ ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥ ਏਕੋ ਮਨਿ ਏਕੋ ਸਭ ਠਾਇ ॥ ਪੂਰਨ ਪੂਰਿ ਰਹਿਓ ਸਭ ਜਾਇ ॥ ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥ ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥
-
ਗਉੜੀ ਗੁਆਰੇਰੀ ਮਹਲਾ ੫ ॥ ਅਗਲੇ ਮੁਏ ਸਿ ਪਾਛੈ ਪਰੇ ॥ ਜੋ ਉਬਰੇ ਸੇ ਬੰਧਿ ਲਕੁ ਖਰੇ ॥ ਜਿਹ ਧੰਧੇ ਮਹਿ ਓਇ ਲਪਟਾਏ ॥ ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥ ਓਹ ਬੇਲਾ ਕਛੁ ਚੀਤਿ ਨ ਆਵੈ ॥ ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ ॥ ਆਸਾ ਬੰਧੀ ਮੂਰਖ ਦੇਹ ॥ ਕਾਮ ਕ੍ਰੋਧ ਲਪਟਿਓ ਅਸਨੇਹ ॥ ਸਿਰ ਊਪਰਿ ਠਾਢੋ ਧਰਮ ਰਾਇ ॥ ਮੀਠੀ ਕਰਿ ਕਰਿ ਬਿਖਿਆ ਖਾਇ ॥੨॥ ਹਉ ਬੰਧਉ ਹਉ ਸਾਧਉ ਬੈਰੁ ॥ ਹਮਰੀ ਭੂਮਿ ਕਉਣੁ ਘਾਲੈ ਪੈਰੁ ॥ ਹਉ ਪੰਡਿਤੁ ਹਉ ਚਤੁਰੁ ਸਿਆਣਾ ॥ ਕਰਣੈਹਾਰੁ ਨ ਬੁਝੈ ਬਿਗਾਨਾ ॥੩॥ ਅਪੁਨੀ ਗਤਿ ਮਿਤਿ ਆਪੇ ਜਾਨੈ ॥ ਕਿਆ ਕੋ ਕਹੈ ਕਿਆ ਆਖਿ ਵਖਾਨੈ ॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਅਪਨਾ ਭਲਾ ਸਭ ਕਾਹੂ ਮੰਗਨਾ ॥੪॥ ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥ ਅੰਤੁ ਨਾਹੀ ਕਿਛੁ ਪਾਰਾਵਾਰੁ ॥ ਦਾਸ ਅਪਨੇ ਕਉ ਦੀਜੈ ਦਾਨੁ ॥ ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥
-
ਗਉੜੀ ਗੁਆਰੇਰੀ ਮਹਲਾ ੫ ॥ ਅਨਿਕ ਜਤਨ ਨਹੀ ਹੋਤ ਛੁਟਾਰਾ ॥ ਬਹੁਤੁ ਸਿਆਣਪ ਆਗਲ ਭਾਰਾ ॥ ਹਰਿ ਕੀ ਸੇਵਾ ਨਿਰਮਲ ਹੇਤ ॥ ਪ੍ਰਭ ਕੀ ਦਰਗਹ ਸੋਭਾ ਸੇਤ ॥੧॥ ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥ ਤੁਝੈ ਨ ਲਾਗੈ ਤਾਤਾ ਝੋਲਾ ॥੧॥ ਰਹਾਉ ॥ ਜਿਉ ਬੋਹਿਥੁ ਭੈ ਸਾਗਰ ਮਾਹਿ ॥ ਅੰਧਕਾਰ ਦੀਪਕ ਦੀਪਾਹਿ ॥ ਅਗਨਿ ਸੀਤ ਕਾ ਲਾਹਸਿ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥੨॥ ਉਤਰਿ ਜਾਇ ਤੇਰੇ ਮਨ ਕੀ ਪਿਆਸ ॥ ਪੂਰਨ ਹੋਵੈ ਸਗਲੀ ਆਸ ॥ ਡੋਲੈ ਨਾਹੀ ਤੁਮਰਾ ਚੀਤੁ ॥ ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥੩॥ ਨਾਮੁ ਅਉਖਧੁ ਸੋਈ ਜਨੁ ਪਾਵੈ ॥ ਕਰਿ ਕਿਰਪਾ ਜਿਸੁ ਆਪਿ ਦਿਵਾਵੈ ॥ ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥ ਦੂਖੁ ਦਰਦੁ ਤਿਹ ਨਾਨਕ ਨਸੈ ॥੪॥੧੦॥੭੯॥