page 179
-
ਗਉੜੀ ਗੁਆਰੇਰੀ ਮਹਲਾ ੫ ॥ ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ ਅਨਿਕ ਰੂਪ ਦੇਖਿ ਨਹ ਪਤੀਆਨਾ ॥ ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥ ਓਹ ਬਿਨਸੈ ਓਇ ਭਸਮੈ ਢੇਰੀ ॥੧॥ ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥ ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥ ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥ ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥ ਜਿਉ ਸੁਪਨੈ ਹੋਇ ਬੈਸਤ ਰਾਜਾ ॥ ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥ ਜਿਉ ਰਾਖਾ ਖੇਤ ਊਪਰਿ ਪਰਾਏ ॥ ਖੇਤੁ ਖਸਮ ਕਾ ਰਾਖਾ ਉਠਿ ਜਾਏ ॥ ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ ਪਾਲੈ ਕਛੂ ਨ ਪੜੈ ॥੩॥ ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥ ਆਪਿ ਬਿਨਾਹੇ ਆਪਿ ਕਰੇ ਰਾਸਿ ॥ ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥
-
ਗਉੜੀ ਗੁਆਰੇਰੀ ਮਹਲਾ ੫ ॥ ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥ ਕਲਮ ਕਾਗਦ ਸਿਆਨਪ ਲੇਖੀ ॥ ਮਹਰ ਮਲੂਕ ਹੋਇ ਦੇਖਿਆ ਖਾਨ ॥ ਤਾ ਤੇ ਨਾਹੀ ਮਨੁ ਤ੍ਰਿਪਤਾਨ ॥੧॥ ਸੋ ਸੁਖੁ ਮੋ ਕਉ ਸੰਤ ਬਤਾਵਹੁ ॥ ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥੧॥ ਰਹਾਉ ॥ ਅਸੁ ਪਵਨ ਹਸਤਿ ਅਸਵਾਰੀ ॥ ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥ ਨਟ ਨਾਟਿਕ ਆਖਾਰੇ ਗਾਇਆ ॥ ਤਾ ਮਹਿ ਮਨਿ ਸੰਤੋਖੁ ਨ ਪਾਇਆ ॥੨॥ ਤਖਤੁ ਸਭਾ ਮੰਡਨ ਦੋਲੀਚੇ ॥ ਸਗਲ ਮੇਵੇ ਸੁੰਦਰ ਬਾਗੀਚੇ ॥ ਆਖੇੜ ਬਿਰਤਿ ਰਾਜਨ ਕੀ ਲੀਲਾ ॥ ਮਨੁ ਨ ਸੁਹੇਲਾ ਪਰਪੰਚੁ ਹੀਲਾ ॥੩॥ ਕਰਿ ਕਿਰਪਾ ਸੰਤਨ ਸਚੁ ਕਹਿਆ ॥ ਸਰਬ ਸੂਖ ਇਹੁ ਆਨੰਦੁ ਲਹਿਆ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥੪॥ ਜਾ ਕੈ ਹਰਿ ਧਨੁ ਸੋਈ ਸੁਹੇਲਾ ॥ ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥੧॥ ਰਹਾਉ ਦੂਜਾ ॥੧੨॥੮੧॥