page 180
-
ਗਉੜੀ ਗੁਆਰੇਰੀ ਮਹਲਾ ੫ ॥ ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥ ਬਹੁਰਿ ਬਹੁਰਿ ਉਆਹੂ ਲਪਟੇਰਾ ॥ ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥ ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥ ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥ ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥੧॥ ਰਹਾਉ ॥ ਜੋ ਭਲਾਈ ਸੋ ਬੁਰਾ ਜਾਨੈ ॥ ਸਾਚੁ ਕਹੈ ਸੋ ਬਿਖੈ ਸਮਾਨੈ ॥ ਜਾਣੈ ਨਾਹੀ ਜੀਤ ਅਰੁ ਹਾਰ ॥ ਇਹੁ ਵਲੇਵਾ ਸਾਕਤ ਸੰਸਾਰ ॥੨॥ ਜੋ ਹਲਾਹਲ ਸੋ ਪੀਵੈ ਬਉਰਾ ॥ ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥ ਸਾਧਸੰਗ ਕੈ ਨਾਹੀ ਨੇਰਿ ॥ ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥ ਏਕੈ ਜਾਲਿ ਫਹਾਏ ਪੰਖੀ ॥ ਰਸਿ ਰਸਿ ਭੋਗ ਕਰਹਿ ਬਹੁ ਰੰਗੀ ॥ ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥ ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥
-
ਗਉੜੀ ਗੁਆਰੇਰੀ ਮਹਲਾ ੫ ॥ ਤਉ ਕਿਰਪਾ ਤੇ ਮਾਰਗੁ ਪਾਈਐ ॥ ਪ੍ਰਭ ਕਿਰਪਾ ਤੇ ਨਾਮੁ ਧਿਆਈਐ ॥ ਪ੍ਰਭ ਕਿਰਪਾ ਤੇ ਬੰਧਨ ਛੁਟੈ ॥ ਤਉ ਕਿਰਪਾ ਤੇ ਹਉਮੈ ਤੁਟੈ ॥੧॥ ਤੁਮ ਲਾਵਹੁ ਤਉ ਲਾਗਹ ਸੇਵ ॥ ਹਮ ਤੇ ਕਛੂ ਨ ਹੋਵੈ ਦੇਵ ॥੧॥ ਰਹਾਉ ॥ ਤੁਧੁ ਭਾਵੈ ਤਾ ਗਾਵਾ ਬਾਣੀ ॥ ਤੁਧੁ ਭਾਵੈ ਤਾ ਸਚੁ ਵਖਾਣੀ ॥ ਤੁਧੁ ਭਾਵੈ ਤਾ ਸਤਿਗੁਰ ਮਇਆ ॥ ਸਰਬ ਸੁਖਾ ਪ੍ਰਭ ਤੇਰੀ ਦਇਆ ॥੨॥ ਜੋ ਤੁਧੁ ਭਾਵੈ ਸੋ ਨਿਰਮਲ ਕਰਮਾ ॥ ਜੋ ਤੁਧੁ ਭਾਵੈ ਸੋ ਸਚੁ ਧਰਮਾ ॥ ਸਰਬ ਨਿਧਾਨ ਗੁਣ ਤੁਮ ਹੀ ਪਾਸਿ ॥ ਤੂੰ ਸਾਹਿਬੁ ਸੇਵਕ ਅਰਦਾਸਿ ॥੩॥ ਮਨੁ ਤਨੁ ਨਿਰਮਲੁ ਹੋਇ ਹਰਿ ਰੰਗਿ ॥ ਸਰਬ ਸੁਖਾ ਪਾਵਉ ਸਤਸੰਗਿ ॥ ਨਾਮਿ ਤੇਰੈ ਰਹੈ ਮਨੁ ਰਾਤਾ ॥ ਇਹੁ ਕਲਿਆਣੁ ਨਾਨਕ ਕਰਿ ਜਾਤਾ ॥੪॥੧੪॥੮੩॥
-
ਗਉੜੀ ਗੁਆਰੇਰੀ ਮਹਲਾ ੫ ॥ ਆਨ ਰਸਾ ਜੇਤੇ ਤੈ ਚਾਖੇ ॥ ਨਿਮਖ ਨ ਤ੍ਰਿਸਨਾ ਤੇਰੀ ਲਾਥੇ ॥ ਹਰਿ ਰਸ ਕਾ ਤੂੰ ਚਾਖਹਿ ਸਾਦੁ ॥ ਚਾਖਤ ਹੋਇ ਰਹਹਿ ਬਿਸਮਾਦੁ ॥੧॥ ਅੰਮ੍ਰਿਤੁ ਰਸਨਾ ਪੀਉ ਪਿਆਰੀ ॥ ਇਹ ਰਸ ਰਾਤੀ ਹੋਇ ਤ੍ਰਿਪਤਾਰੀ ॥੧॥ ਰਹਾਉ ॥ ਹੇ ਜਿਹਵੇ ਤੂੰ ਰਾਮ ਗੁਣ ਗਾਉ ॥ ਨਿਮਖ ਨਿਮਖ ਹਰਿ ਹਰਿ ਹਰਿ ਧਿਆਉ ॥ ਆਨ ਨ ਸੁਨੀਐ ਕਤਹੂੰ ਜਾਈਐ ॥ ਸਾਧਸੰਗਤਿ ਵਡਭਾਗੀ ਪਾਈਐ ॥੨॥ ਆਠ ਪਹਰ ਜਿਹਵੇ ਆਰਾਧਿ ॥ ਪਾਰਬ੍ਰਹਮ ਠਾਕੁਰ ਆਗਾਧਿ ॥ ਈਹਾ ਊਹਾ ਸਦਾ ਸੁਹੇਲੀ ॥ ਹਰਿ ਗੁਣ ਗਾਵਤ ਰਸਨ ਅਮੋਲੀ ॥੩॥ ਬਨਸਪਤਿ ਮਉਲੀ ਫਲ ਫੁਲ ਪੇਡੇ ॥ ਇਹ ਰਸ ਰਾਤੀ ਬਹੁਰਿ ਨ ਛੋਡੇ ॥ ਆਨ ਨ ਰਸ ਕਸ ਲਵੈ ਨ ਲਾਈ ॥ ਕਹੁ ਨਾਨਕ ਗੁਰ ਭਏ ਹੈ ਸਹਾਈ ॥੪॥੧੫॥੮੪॥