page 183
-
ਗਉੜੀ ਗੁਆਰੇਰੀ ਮਹਲਾ ੫ ॥ ਸਤਿਗੁਰ ਦਰਸਨਿ ਅਗਨਿ ਨਿਵਾਰੀ ॥ ਸਤਿਗੁਰ ਭੇਟਤ ਹਉਮੈ ਮਾਰੀ ॥ ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥ ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥ ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥ ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥ ਸੰਤ ਪ੍ਰਸਾਦਿ ਜਪੈ ਹਰਿ ਨਾਉ ॥ ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥ ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥ ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥ ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥ ਸਾਧ ਰੇਣ ਮਜਨ ਸਭਿ ਧਰਮ ॥ ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥ ਸਾਧਾ ਮਹਿ ਇਹ ਹਮਰੀ ਜਿੰਦੁ ॥੩॥ ਕਿਰਪਾ ਨਿਧਿ ਕਿਰਪਾਲ ਧਿਆਵਉ ॥ ਸਾਧਸੰਗਿ ਤਾ ਬੈਠਣੁ ਪਾਵਉ ॥ ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥ ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥
-
ਗਉੜੀ ਗੁਆਰੇਰੀ ਮਹਲਾ ੫ ॥ ਸਾਧਸੰਗਿ ਜਪਿਓ ਭਗਵੰਤੁ ॥ ਕੇਵਲ ਨਾਮੁ ਦੀਓ ਗੁਰਿ ਮੰਤੁ ॥ ਤਜਿ ਅਭਿਮਾਨ ਭਏ ਨਿਰਵੈਰ ॥ ਆਠ ਪਹਰ ਪੂਜਹੁ ਗੁਰ ਪੈਰ ॥੧॥ ਅਬ ਮਤਿ ਬਿਨਸੀ ਦੁਸਟ ਬਿਗਾਨੀ ॥ ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥ ਸਹਜ ਸੂਖ ਆਨੰਦ ਨਿਧਾਨ ॥ ਰਾਖਨਹਾਰ ਰਖਿ ਲੇਇ ਨਿਦਾਨ ॥ ਦੂਖ ਦਰਦ ਬਿਨਸੇ ਭੈ ਭਰਮ ॥ ਆਵਣ ਜਾਣ ਰਖੇ ਕਰਿ ਕਰਮ ॥੨॥ ਪੇਖੈ ਬੋਲੈ ਸੁਣੈ ਸਭੁ ਆਪਿ ॥ ਸਦਾ ਸੰਗਿ ਤਾ ਕਉ ਮਨ ਜਾਪਿ ॥ ਸੰਤ ਪ੍ਰਸਾਦਿ ਭਇਓ ਪਰਗਾਸੁ ॥ ਪੂਰਿ ਰਹੇ ਏਕੈ ਗੁਣਤਾਸੁ ॥੩॥ ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ ਗਾਵਹਿ ਨਿਤ ਨੀਤ ॥ ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥ ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥
-
ਗਉੜੀ ਗੁਆਰੇਰੀ ਮਹਲਾ ੫ ॥ ਬੰਧਨ ਤੋੜਿ ਬੋਲਾਵੈ ਰਾਮੁ ॥ ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ ॥ ਐਸਾ ਦਾਤਾ ਸਤਿਗੁਰੁ ਕਹੀਐ ॥੧॥ ਸੋ ਸੁਖਦਾਤਾ ਜਿ ਨਾਮੁ ਜਪਾਵੈ ॥ ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥੧॥ ਰਹਾਉ ॥ ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥ ਸਰਬ ਨਿਧਾਨ ਗੁਰੂ ਤੇ ਪਾਵੈ ॥ ਆਪੁ ਤਿਆਗਿ ਮਿਟੈ ਆਵਣ ਜਾਣਾ ॥ ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥ ਜਨ ਊਪਰਿ ਪ੍ਰਭ ਭਏ ਦਇਆਲ ॥ ਜਨ ਕੀ ਟੇਕ ਏਕ ਗੋਪਾਲ ॥ ਏਕਾ ਲਿਵ ਏਕੋ ਮਨਿ ਭਾਉ ॥ ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥ ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥ ਨਿਰਮਲ ਕਰਣੀ ਸਾਚੀ ਰੀਤਿ ॥ ਗੁਰਿ ਪੂਰੈ ਮੇਟਿਆ ਅੰਧਿਆਰਾ ॥ ਨਾਨਕ ਕਾ ਪ੍ਰਭੁ ਅਪਰ ਅਪਾਰਾ ॥੪॥੨੪॥੯੩॥