page 185
-
ਗਉੜੀ ਗੁਆਰੇਰੀ ਮਹਲਾ ੫ ॥ ਹਸਤ ਪੁਨੀਤ ਹੋਹਿ ਤਤਕਾਲ ॥ ਬਿਨਸਿ ਜਾਹਿ ਮਾਇਆ ਜੰਜਾਲ ॥ ਰਸਨਾ ਰਮਹੁ ਰਾਮ ਗੁਣ ਨੀਤ ॥ ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥ ਲਿਖੁ ਲੇਖਣਿ ਕਾਗਦਿ ਮਸਵਾਣੀ ॥ ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥ ਇਹ ਕਾਰਜਿ ਤੇਰੇ ਜਾਹਿ ਬਿਕਾਰ ॥ ਸਿਮਰਤ ਰਾਮ ਨਾਹੀ ਜਮ ਮਾਰ ॥ ਧਰਮ ਰਾਇ ਕੇ ਦੂਤ ਨ ਜੋਹੈ ॥ ਮਾਇਆ ਮਗਨ ਨ ਕਛੂਐ ਮੋਹੈ ॥੨॥ ਉਧਰਹਿ ਆਪਿ ਤਰੈ ਸੰਸਾਰੁ ॥ ਰਾਮ ਨਾਮ ਜਪਿ ਏਕੰਕਾਰੁ ॥ ਆਪਿ ਕਮਾਉ ਅਵਰਾ ਉਪਦੇਸ ॥ ਰਾਮ ਨਾਮ ਹਿਰਦੈ ਪਰਵੇਸ ॥੩॥ ਜਾ ਕੈ ਮਾਥੈ ਏਹੁ ਨਿਧਾਨੁ ॥ ਸੋਈ ਪੁਰਖੁ ਜਪੈ ਭਗਵਾਨੁ ॥ ਆਠ ਪਹਰ ਹਰਿ ਹਰਿ ਗੁਣ ਗਾਉ ॥ ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥
-
ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਪਰਾਇਓ ਸੋਈ ਅਪਨਾ ॥ ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥ ਕਹਹੁ ਗੁਸਾਈ ਮਿਲੀਐ ਕੇਹ ॥ ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥ ਝੂਠੁ ਬਾਤ ਸਾ ਸਚੁ ਕਰਿ ਜਾਤੀ ॥ ਸਤਿ ਹੋਵਨੁ ਮਨਿ ਲਗੈ ਨ ਰਾਤੀ ॥੨॥ ਬਾਵੈ ਮਾਰਗੁ ਟੇਢਾ ਚਲਨਾ ॥ ਸੀਧਾ ਛੋਡਿ ਅਪੂਠਾ ਬੁਨਨਾ ॥੩॥ ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥ ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥
-
ਗਉੜੀ ਗੁਆਰੇਰੀ ਮਹਲਾ ੫ ॥ ਕਲਿਜੁਗ ਮਹਿ ਮਿਲਿ ਆਏ ਸੰਜੋਗ ॥ ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥ ਜਲੈ ਨ ਪਾਈਐ ਰਾਮ ਸਨੇਹੀ ॥ ਕਿਰਤਿ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥ ਦੇਖਾ ਦੇਖੀ ਮਨਹਠਿ ਜਲਿ ਜਾਈਐ ॥ ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥ ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥ ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥੩॥ ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥ ਧੰਨੁ ਸਤੀ ਦਰਗਹ ਪਰਵਾਨਿਆ ॥੪॥੩੦॥੯੯॥