page 187
-
ਗਉੜੀ ਮਃ ੫ ॥ ਕਵਨ ਰੂਪੁ ਤੇਰਾ ਆਰਾਧਉ ॥ ਕਵਨ ਜੋਗ ਕਾਇਆ ਲੇ ਸਾਧਉ ॥੧॥ ਕਵਨ ਗੁਨੁ ਜੋ ਤੁਝੁ ਲੈ ਗਾਵਉ ॥ ਕਵਨ ਬੋਲ ਪਾਰਬ੍ਰਹਮ ਰੀਝਾਵਉ ॥੧॥ ਰਹਾਉ ॥ ਕਵਨ ਸੁ ਪੂਜਾ ਤੇਰੀ ਕਰਉ ॥ ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥੨॥ ਕਵਨ ਤਪੁ ਜਿਤੁ ਤਪੀਆ ਹੋਇ ॥ ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥੩॥ ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥ ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥੪॥ ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ ॥ ਜਿਸ ਕੀ ਮਾਨਿ ਲੇਇ ਸੁਖਦਾਤਾ ॥੧॥ ਰਹਾਉ ਦੂਜਾ ॥੩੬॥੧੦੫॥
-
ਗਉੜੀ ਮਹਲਾ ੫ ॥ ਆਪਨ ਤਨੁ ਨਹੀ ਜਾ ਕੋ ਗਰਬਾ ॥ ਰਾਜ ਮਿਲਖ ਨਹੀ ਆਪਨ ਦਰਬਾ ॥੧॥ ਆਪਨ ਨਹੀ ਕਾ ਕਉ ਲਪਟਾਇਓ ॥ ਆਪਨ ਨਾਮੁ ਸਤਿਗੁਰ ਤੇ ਪਾਇਓ ॥੧॥ ਰਹਾਉ ॥ ਸੁਤ ਬਨਿਤਾ ਆਪਨ ਨਹੀ ਭਾਈ ॥ ਇਸਟ ਮੀਤ ਆਪ ਬਾਪੁ ਨ ਮਾਈ ॥੨॥ ਸੁਇਨਾ ਰੂਪਾ ਫੁਨਿ ਨਹੀ ਦਾਮ ॥ ਹੈਵਰ ਗੈਵਰ ਆਪਨ ਨਹੀ ਕਾਮ ॥੩॥ ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥ ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥੪॥੩੭॥੧੦੬॥
-
ਗਉੜੀ ਮਹਲਾ ੫ ॥ ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥ ਤਾ ਤੇ ਦੁਖ ਮੇਰੇ ਸਗਲੇ ਲਾਥੇ ॥੧॥ ਸਤਿਗੁਰ ਅਪੁਨੇ ਕਉ ਕੁਰਬਾਨੀ ॥ ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ ॥ ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥ ਅਹੰਬੁਧਿ ਤਿਨਿ ਸਗਲ ਤਿਆਗੀ ॥੨॥ ਗੁਰ ਕਾ ਸਬਦੁ ਲਗੋ ਮਨਿ ਮੀਠਾ ॥ ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥ ਗੁਰੁ ਸੁਖਦਾਤਾ ਗੁਰੁ ਕਰਤਾਰੁ ॥ ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥
-
ਗਉੜੀ ਮਹਲਾ ੫ ॥ ਰੇ ਮਨ ਮੇਰੇ ਤੂੰ ਤਾ ਕਉ ਆਹਿ ॥ ਜਾ ਕੈ ਊਣਾ ਕਛਹੂ ਨਾਹਿ ॥੧॥ ਹਰਿ ਸਾ ਪ੍ਰੀਤਮੁ ਕਰਿ ਮਨ ਮੀਤ ॥ ਪ੍ਰਾਨ ਅਧਾਰੁ ਰਾਖਹੁ ਸਦ ਚੀਤ ॥੧॥ ਰਹਾਉ ॥ ਰੇ ਮਨ ਮੇਰੇ ਤੂੰ ਤਾ ਕਉ ਸੇਵਿ ॥ ਆਦਿ ਪੁਰਖ ਅਪਰੰਪਰ ਦੇਵ ॥੨॥ ਤਿਸੁ ਊਪਰਿ ਮਨ ਕਰਿ ਤੂੰ ਆਸਾ ॥ ਆਦਿ ਜੁਗਾਦਿ ਜਾ ਕਾ ਭਰਵਾਸਾ ॥੩॥ ਜਾ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਨਾਨਕੁ ਗਾਵੈ ਗੁਰ ਮਿਲਿ ਸੋਇ ॥੪॥੩੯॥੧੦੮॥
-
ਗਉੜੀ ਮਹਲਾ ੫ ॥ ਮੀਤੁ ਕਰੈ ਸੋਈ ਹਮ ਮਾਨਾ ॥ ਮੀਤ ਕੇ ਕਰਤਬ ਕੁਸਲ ਸਮਾਨਾ ॥੧॥ ਏਕਾ ਟੇਕ ਮੇਰੈ ਮਨਿ ਚੀਤ ॥ ਜਿਸੁ ਕਿਛੁ ਕਰਣਾ ਸੁ ਹਮਰਾ ਮੀਤ ॥੧॥ ਰਹਾਉ ॥ ਮੀਤੁ ਹਮਾਰਾ ਵੇਪਰਵਾਹਾ ॥ ਗੁਰ ਕਿਰਪਾ ਤੇ ਮੋਹਿ ਅਸਨਾਹਾ ॥੨॥ ਮੀਤੁ ਹਮਾਰਾ ਅੰਤਰਜਾਮੀ ॥ ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥੩॥ ਹਮ ਦਾਸੇ ਤੁਮ ਠਾਕੁਰ ਮੇਰੇ ॥ ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥੪॥੪੦॥੧੦੯॥