page 188
-
ਗਉੜੀ ਮਹਲਾ ੫ ॥ ਜਾ ਕਉ ਤੁਮ ਭਏ ਸਮਰਥ ਅੰਗਾ ॥ ਤਾ ਕਉ ਕਛੁ ਨਾਹੀ ਕਾਲੰਗਾ ॥੧॥ ਮਾਧਉ ਜਾ ਕਉ ਹੈ ਆਸ ਤੁਮਾਰੀ ॥ ਤਾ ਕਉ ਕਛੁ ਨਾਹੀ ਸੰਸਾਰੀ ॥੧॥ ਰਹਾਉ ॥ ਜਾ ਕੈ ਹਿਰਦੈ ਠਾਕੁਰੁ ਹੋਇ ॥ ਤਾ ਕਉ ਸਹਸਾ ਨਾਹੀ ਕੋਇ ॥੨॥ ਜਾ ਕਉ ਤੁਮ ਦੀਨੀ ਪ੍ਰਭ ਧੀਰ ॥ ਤਾ ਕੈ ਨਿਕਟਿ ਨ ਆਵੈ ਪੀਰ ॥੩॥ ਕਹੁ ਨਾਨਕ ਮੈ ਸੋ ਗੁਰੁ ਪਾਇਆ ॥ ਪਾਰਬ੍ਰਹਮ ਪੂਰਨ ਦੇਖਾਇਆ ॥੪॥੪੧॥੧੧੦॥
-
ਗਉੜੀ ਮਹਲਾ ੫ ॥ ਦੁਲਭ ਦੇਹ ਪਾਈ ਵਡਭਾਗੀ ॥ ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥ ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥ ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥ ਖਾਤ ਪੀਤ ਖੇਲਤ ਹਸਤ ਬਿਸਥਾਰ ॥ ਕਵਨ ਅਰਥ ਮਿਰਤਕ ਸੀਗਾਰ ॥੨॥ ਜੋ ਨ ਸੁਨਹਿ ਜਸੁ ਪਰਮਾਨੰਦਾ ॥ ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥ ਕੇਵਲ ਨਾਮੁ ਰਿਦ ਮਾਹਿ ਸਮਾਇਆ ॥੪॥੪੨॥੧੧੧॥
-
ਗਉੜੀ ਮਹਲਾ ੫ ॥ ਕਾ ਕੀ ਮਾਈ ਕਾ ਕੋ ਬਾਪ ॥ ਨਾਮ ਧਾਰੀਕ ਝੂਠੇ ਸਭਿ ਸਾਕ ॥੧॥ ਕਾਹੇ ਕਉ ਮੂਰਖ ਭਖਲਾਇਆ ॥ ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥੧॥ ਰਹਾਉ ॥ ਏਕਾ ਮਾਟੀ ਏਕਾ ਜੋਤਿ ॥ ਏਕੋ ਪਵਨੁ ਕਹਾ ਕਉਨੁ ਰੋਤਿ ॥੨॥ ਮੇਰਾ ਮੇਰਾ ਕਰਿ ਬਿਲਲਾਹੀ ॥ ਮਰਣਹਾਰੁ ਇਹੁ ਜੀਅਰਾ ਨਾਹੀ ॥੩॥ ਕਹੁ ਨਾਨਕ ਗੁਰਿ ਖੋਲੇ ਕਪਾਟ ॥ ਮੁਕਤੁ ਭਏ ਬਿਨਸੇ ਭ੍ਰਮ ਥਾਟ ॥੪॥੪੩॥੧੧੨॥
-
ਗਉੜੀ ਮਹਲਾ ੫ ॥ ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ ॥੧॥ ਕਉਨ ਵਡਾ ਮਾਇਆ ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥ ਭੂਮੀਆ ਭੂਮਿ ਊਪਰਿ ਨਿਤ ਲੁਝੈ ॥ ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥ ਕਹੁ ਨਾਨਕ ਇਹੁ ਤਤੁ ਬੀਚਾਰਾ ॥ ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥੧੧੩॥
-
ਗਉੜੀ ਮਹਲਾ ੫ ॥ ਪੂਰਾ ਮਾਰਗੁ ਪੂਰਾ ਇਸਨਾਨੁ ॥ ਸਭੁ ਕਿਛੁ ਪੂਰਾ ਹਿਰਦੈ ਨਾਮੁ ॥੧॥ ਪੂਰੀ ਰਹੀ ਜਾ ਪੂਰੈ ਰਾਖੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੧॥ ਰਹਾਉ ॥ ਪੂਰਾ ਸੁਖੁ ਪੂਰਾ ਸੰਤੋਖੁ ॥ ਪੂਰਾ ਤਪੁ ਪੂਰਨ ਰਾਜੁ ਜੋਗੁ ॥੨॥ ਹਰਿ ਕੈ ਮਾਰਗਿ ਪਤਿਤ ਪੁਨੀਤ ॥ ਪੂਰੀ ਸੋਭਾ ਪੂਰਾ ਲੋਕੀਕ ॥੩॥ ਕਰਣਹਾਰੁ ਸਦ ਵਸੈ ਹਦੂਰਾ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥੪॥੪੫॥੧੧੪॥