page 191
-
ਗਉੜੀ ਮਹਲਾ ੫ ॥ ਕਲਿ ਕਲੇਸ ਗੁਰ ਸਬਦਿ ਨਿਵਾਰੇ ॥ ਆਵਣ ਜਾਣ ਰਹੇ ਸੁਖ ਸਾਰੇ ॥੧॥ ਭੈ ਬਿਨਸੇ ਨਿਰਭਉ ਹਰਿ ਧਿਆਇਆ ॥ ਸਾਧਸੰਗਿ ਹਰਿ ਕੇ ਗੁਣ ਗਾਇਆ ॥੧॥ ਰਹਾਉ ॥ ਚਰਨ ਕਵਲ ਰਿਦ ਅੰਤਰਿ ਧਾਰੇ ॥ ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥੨॥ ਬੂਡਤ ਜਾਤ ਪੂਰੈ ਗੁਰਿ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਿਸੁ ਭੇਟਤ ਗਤਿ ਭਈ ਹਮਾਰੀ ॥੪॥੫੬॥੧੨੫॥
-
ਗਉੜੀ ਮਹਲਾ ੫ ॥ ਸਾਧਸੰਗਿ ਤਾ ਕੀ ਸਰਨੀ ਪਰਹੁ ॥ ਮਨੁ ਤਨੁ ਅਪਨਾ ਆਗੈ ਧਰਹੁ ॥੧॥ ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥ ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥੧॥ ਰਹਾਉ ॥ ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥ ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥੨॥ ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥ ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥੩॥ ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥ ਕਹੁ ਨਾਨਕ ਤਾ ਕੀ ਚਰਣੀ ਲਾਗੁ ॥੪॥੫੭॥੧੨੬॥
-
ਗਉੜੀ ਮਹਲਾ ੫ ॥ ਸੂਕੇ ਹਰੇ ਕੀਏ ਖਿਨ ਮਾਹੇ ॥ ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥ ਕਾਟੇ ਕਸਟ ਪੂਰੇ ਗੁਰਦੇਵ ॥ ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥ ਮਿਟਿ ਗਈ ਚਿੰਤ ਪੁਨੀ ਮਨ ਆਸਾ ॥ ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥ ਦੁਖ ਨਾਠੇ ਸੁਖ ਆਇ ਸਮਾਏ ॥ ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥ ਇਛ ਪੁਨੀ ਪੂਰੇ ਗੁਰ ਮਿਲੇ ॥ ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥
-
ਗਉੜੀ ਮਹਲਾ ੫ ॥ ਤਾਪ ਗਏ ਪਾਈ ਪ੍ਰਭਿ ਸਾਂਤਿ ॥ ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥ ਪ੍ਰਭ ਕਿਰਪਾ ਤੇ ਭਏ ਸੁਹੇਲੇ ॥ ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥ ਸਿਮਰਤ ਸਿਮਰਤ ਪ੍ਰਭ ਕਾ ਨਾਉ ॥ ਸਗਲ ਰੋਗ ਕਾ ਬਿਨਸਿਆ ਥਾਉ ॥੨॥ ਸਹਜਿ ਸੁਭਾਇ ਬੋਲੈ ਹਰਿ ਬਾਣੀ ॥ ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥ ਦੂਖੁ ਦਰਦੁ ਜਮੁ ਨੇੜਿ ਨ ਆਵੈ ॥ ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥
-
ਗਉੜੀ ਮਹਲਾ ੫ ॥ ਭਲੇ ਦਿਨਸ ਭਲੇ ਸੰਜੋਗ ॥ ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥੧॥ ਓਹ ਬੇਲਾ ਕਉ ਹਉ ਬਲਿ ਜਾਉ ॥ ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥੧॥ ਰਹਾਉ ॥ ਸਫਲ ਮੂਰਤੁ ਸਫਲ ਓਹ ਘਰੀ ॥ ਜਿਤੁ ਰਸਨਾ ਉਚਰੈ ਹਰਿ ਹਰੀ ॥੨॥ ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥ ਚਰਣ ਪੁਨੀਤ ਚਲਹਿ ਹਰਿ ਮਾਰਗਿ ॥੩॥ ਕਹੁ ਨਾਨਕ ਭਲਾ ਮੇਰਾ ਕਰਮ ॥ ਜਿਤੁ ਭੇਟੇ ਸਾਧੂ ਕੇ ਚਰਨ ॥੪॥੬੦॥੧੨੯॥