page 193
-
ਗਉੜੀ ਮਹਲਾ ੫ ॥ ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥ ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥ ਪਾਰਬ੍ਰਹਮ ਪੂਰਨ ਜਨ ਓਟ ॥ ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥ ਜੇਤੇ ਜੀਅ ਤੇਤੇ ਸਭਿ ਤੇਰੇ ॥ ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥ ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥ ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥ ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥
-
ਗਉੜੀ ਮਹਲਾ ੫ ॥ ਤਾ ਕਾ ਦਰਸੁ ਪਾਈਐ ਵਡਭਾਗੀ ॥ ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥ ਜਾ ਕੈ ਹਰਿ ਵਸਿਆ ਮਨ ਮਾਹੀ ॥ ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥ ਸਰਬ ਨਿਧਾਨ ਰਾਖੇ ਜਨ ਮਾਹਿ ॥ ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥ ਜਨ ਕੀ ਮਹਿਮਾ ਕਥੀ ਨ ਜਾਇ ॥ ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥ ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥ ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥
-
ਗਉੜੀ ਮਹਲਾ ੫ ॥ ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥ ਭਜੁ ਮਨ ਮੇਰੇ ਏਕੋ ਨਾਮ ॥ ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥ ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ॥੨॥ ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥ ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥
-
ਗਉੜੀ ਮਹਲਾ ੫ ॥ ਹਿਰਦੈ ਚਰਨ ਕਮਲ ਪ੍ਰਭ ਧਾਰੇ ॥ ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥ ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥ ਮਿਲਿ ਸਾਧੂ ਹਰਿ ਨਾਮੁ ਧਿਆਈ ॥੧॥ ਰਹਾਉ ॥ ਦੁਲਭ ਦੇਹ ਹੋਈ ਪਰਵਾਨੁ ॥ ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥ ਹਰਿ ਸਿਮਰਤ ਪੂਰਨ ਪਦੁ ਪਾਇਆ ॥ ਸਾਧਸੰਗਿ ਭੈ ਭਰਮ ਮਿਟਾਇਆ ॥੩॥ ਜਤ ਕਤ ਦੇਖਉ ਤਤ ਰਹਿਆ ਸਮਾਇ ॥ ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥
-
ਗਉੜੀ ਮਹਲਾ ੫ ॥ ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥ ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥ ਪਾਰਬ੍ਰਹਮ ਪੂਰਨ ਗੁਰਦੇਵ ॥ ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥ ਚਰਨ ਕਮਲ ਹਿਰਦੈ ਉਰ ਧਾਰੀ ॥ ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥ ਸਫਲ ਜਨਮੁ ਹੋਵੈ ਪਰਵਾਣੁ ॥ ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥ ਸੰਤ ਧੂਰਿ ਪਾਈਐ ਵਡਭਾਗੀ ॥ ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥