page 194
-
ਗਉੜੀ ਮਹਲਾ ੫ ॥ ਕਰੈ ਦੁਹਕਰਮ ਦਿਖਾਵੈ ਹੋਰੁ ॥ ਰਾਮ ਕੀ ਦਰਗਹ ਬਾਧਾ ਚੋਰੁ ॥੧॥ ਰਾਮੁ ਰਮੈ ਸੋਈ ਰਾਮਾਣਾ ॥ ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥ ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥ ਜਮ ਪੁਰਿ ਬਾਧਾ ਚੋਟਾ ਖਾਵੈ ॥੨॥ ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥ ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥ ਅੰਤਰਿ ਸਾਚਿ ਨਾਮਿ ਰਸਿ ਰਾਤਾ ॥ ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥
-
ਗਉੜੀ ਮਹਲਾ ੫ ॥ ਰਾਮ ਰੰਗੁ ਕਦੇ ਉਤਰਿ ਨ ਜਾਇ ॥ ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥ ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥ ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥ ਸੰਤਹ ਸੰਗਿ ਬੈਸਿ ਗੁਨ ਗਾਇ ॥ ਤਾ ਕਾ ਰੰਗੁ ਨ ਉਤਰੈ ਜਾਇ ॥੨॥ ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥ ਆਨ ਰੰਗ ਫੀਕੇ ਸਭ ਮਾਇਆ ॥੩॥ ਗੁਰਿ ਰੰਗੇ ਸੇ ਭਏ ਨਿਹਾਲ ॥ ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥
-
ਗਉੜੀ ਮਹਲਾ ੫ ॥ ਸਿਮਰਤ ਸੁਆਮੀ ਕਿਲਵਿਖ ਨਾਸੇ ॥ ਸੂਖ ਸਹਜ ਆਨੰਦ ਨਿਵਾਸੇ ॥੧॥ ਰਾਮ ਜਨਾ ਕਉ ਰਾਮ ਭਰੋਸਾ ॥ ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥ ਸਾਧਸੰਗਿ ਕਛੁ ਭਉ ਨ ਭਰਾਤੀ ॥ ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥ ਕਰਿ ਕਿਰਪਾ ਪ੍ਰਭ ਬੰਧਨ ਛੋਟ ॥ ਚਰਣ ਕਮਲ ਕੀ ਦੀਨੀ ਓਟ ॥੩॥ ਕਹੁ ਨਾਨਕ ਮਨਿ ਭਈ ਪਰਤੀਤਿ ॥ ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥
-
ਗਉੜੀ ਮਹਲਾ ੫ ॥ ਹਰਿ ਚਰਣੀ ਜਾ ਕਾ ਮਨੁ ਲਾਗਾ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥ ਹਰਿ ਧਨ ਕੋ ਵਾਪਾਰੀ ਪੂਰਾ ॥ ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥ ਜਾ ਕਉ ਭਏ ਕ੍ਰਿਪਾਲ ਗੁਸਾਈ ॥ ਸੇ ਜਨ ਲਾਗੇ ਗੁਰ ਕੀ ਪਾਈ ॥੨॥ ਸੂਖ ਸਹਜ ਸਾਂਤਿ ਆਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੩॥ ਨਾਮ ਰਾਸਿ ਸਾਧ ਸੰਗਿ ਖਾਟੀ ॥ ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥
-
ਗਉੜੀ ਮਹਲਾ ੫ ॥ ਹਰਿ ਸਿਮਰਤ ਸਭਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥ ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥ ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੨॥ ਕਾਮ ਕ੍ਰੋਧ ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥