page 196
-
ਗਉੜੀ ਮਹਲਾ ੫ ॥ ਕਰਿ ਕਿਰਪਾ ਭੇਟੇ ਗੁਰ ਸੋਈ ॥ ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥ ਰਾਮ ਰਮਣ ਤਰਣ ਭੈ ਸਾਗਰ ॥ ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ ॥ ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥ ਇਹ ਆਸਰ ਪੂਰਨ ਭਏ ਕਾਮ ॥੨॥ ਜਪ ਤਪ ਸੰਜਮ ਪੂਰੀ ਵਡਿਆਈ ॥ ਗੁਰ ਕਿਰਪਾਲ ਹਰਿ ਭਏ ਸਹਾਈ ॥੩॥ ਮਾਨ ਮੋਹ ਖੋਏ ਗੁਰਿ ਭਰਮ ॥ ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥
-
ਗਉੜੀ ਮਹਲਾ ੫ ॥ ਬਿਖੈ ਰਾਜ ਤੇ ਅੰਧੁਲਾ ਭਾਰੀ ॥ ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥ ਤੇਰੇ ਦਾਸ ਕਉ ਤੁਹੀ ਵਡਿਆਈ ॥ ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥ ਰੋਗ ਗਿਰਸਤ ਚਿਤਾਰੇ ਨਾਉ ॥ ਬਿਖੁ ਮਾਤੇ ਕਾ ਠਉਰ ਨ ਠਾਉ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਆਨ ਸੁਖਾ ਨਹੀ ਆਵਹਿ ਚੀਤਿ ॥੩॥ ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥ ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥
-
ਗਉੜੀ ਮਹਲਾ ੫ ॥ ਆਠ ਪਹਰ ਸੰਗੀ ਬਟਵਾਰੇ ॥ ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥੧॥ ਐਸਾ ਹਰਿ ਰਸੁ ਰਮਹੁ ਸਭੁ ਕੋਇ ॥ ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥ ਮਹਾ ਤਪਤਿ ਸਾਗਰ ਸੰਸਾਰ ॥ ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥ ਅਨਿਕ ਬੰਧਨ ਤੋਰੇ ਨਹੀ ਜਾਹਿ ॥ ਸਿਮਰਤ ਨਾਮ ਮੁਕਤਿ ਫਲ ਪਾਹਿ ॥੩॥ ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥ ਕਰਿ ਕਿਰਪਾ ਨਾਨਕ ਗੁਣ ਗਾਹਿ ॥੪॥੮੩॥੧੫੨॥
-
ਗਉੜੀ ਮਹਲਾ ੫ ॥ ਥਾਤੀ ਪਾਈ ਹਰਿ ਕੋ ਨਾਮ ॥ ਬਿਚਰੁ ਸੰਸਾਰ ਪੂਰਨ ਸਭਿ ਕਾਮ ॥੧॥ ਵਡਭਾਗੀ ਹਰਿ ਕੀਰਤਨੁ ਗਾਈਐ ॥ ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥ ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥ ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥ ਸਾਧੂ ਸੰਗੁ ਕਰਹੁ ਸਭੁ ਕੋਇ ॥ ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥੩॥ ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥ ਨਾਨਕ ਦਰਗਹ ਪਾਈਐ ਮਾਨੁ ॥੪॥੮੪॥੧੫੩॥
-
ਗਉੜੀ ਮਹਲਾ ੫ ॥ ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥ ਭ੍ਰਮ ਬਿਨਸੇ ਗਾਏ ਗੁਣ ਨੀਤ ॥੧॥ ਊਠਤ ਸੋਵਤ ਹਰਿ ਸੰਗਿ ਪਹਰੂਆ ॥ ਜਾ ਕੈ ਸਿਮਰਣਿ ਜਮ ਨਹੀ ਡਰੂਆ ॥੧॥ ਰਹਾਉ ॥ ਚਰਣ ਕਮਲ ਪ੍ਰਭ ਰਿਦੈ ਨਿਵਾਸੁ ॥ ਸਗਲ ਦੂਖ ਕਾ ਹੋਇਆ ਨਾਸੁ ॥੨॥ ਆਸਾ ਮਾਣੁ ਤਾਣੁ ਧਨੁ ਏਕ ॥ ਸਾਚੇ ਸਾਹ ਕੀ ਮਨ ਮਹਿ ਟੇਕ ॥੩॥ ਮਹਾ ਗਰੀਬ ਜਨ ਸਾਧ ਅਨਾਥ ॥ ਨਾਨਕ ਪ੍ਰਭਿ ਰਾਖੇ ਦੇ ਹਾਥ ॥੪॥੮੫॥੧੫੪॥