page 197
-
ਗਉੜੀ ਮਹਲਾ ੫ ॥ ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥ ਕੋਟਿ ਗ੍ਰਹਣ ਪੁੰਨ ਫਲ ਮੂਚੇ ॥੧॥ ਰਹਾਉ ॥ ਹਰਿ ਕੇ ਚਰਣ ਰਿਦੇ ਮਹਿ ਬਸੇ ॥ ਜਨਮ ਜਨਮ ਕੇ ਕਿਲਵਿਖ ਨਸੇ ॥੧॥ ਸਾਧਸੰਗਿ ਕੀਰਤਨ ਫਲੁ ਪਾਇਆ ॥ ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥੨॥ ਮਨ ਬਚ ਕ੍ਰਮ ਗੋਵਿੰਦ ਅਧਾਰੁ ॥ ਤਾ ਤੇ ਛੁਟਿਓ ਬਿਖੁ ਸੰਸਾਰੁ ॥੩॥ ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥ ਨਾਨਕ ਜਾਪੁ ਜਪੇ ਹਰਿ ਜਪਨਾ ॥੪॥੮੬॥੧੫੫॥
-
ਗਉੜੀ ਮਹਲਾ ੫ ॥ ਪਉ ਸਰਣਾਈ ਜਿਨਿ ਹਰਿ ਜਾਤੇ ॥ ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥ ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥ ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥ ਜਾ ਕੈ ਰਿਦੈ ਬਸਿਓ ਹਰਿ ਨਾਮ ॥ ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥ ਜਨਮੁ ਜਰਾ ਮਿਰਤੁ ਜਿਸੁ ਵਾਸਿ ॥ ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥ ਮੀਤੁ ਸਾਜਨੁ ਸਖਾ ਪ੍ਰਭੁ ਏਕ ॥ ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥
-
ਗਉੜੀ ਮਹਲਾ ੫ ॥ ਬਾਹਰਿ ਰਾਖਿਓ ਰਿਦੈ ਸਮਾਲਿ ॥ ਘਰਿ ਆਏ ਗੋਵਿੰਦੁ ਲੈ ਨਾਲਿ ॥੧॥ ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥ ਮਨੁ ਤਨੁ ਰਾਤਾ ਰਾਮ ਕੈ ਰੰਗਿ ॥੧॥ ਰਹਾਉ ॥ ਗੁਰ ਪਰਸਾਦੀ ਸਾਗਰੁ ਤਰਿਆ ॥ ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥੨॥ ਸੋਭਾ ਸੁਰਤਿ ਨਾਮਿ ਭਗਵੰਤੁ ॥ ਪੂਰੇ ਗੁਰ ਕਾ ਨਿਰਮਲ ਮੰਤੁ ॥੩॥ ਚਰਣ ਕਮਲ ਹਿਰਦੇ ਮਹਿ ਜਾਪੁ ॥ ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥
-
ਗਉੜੀ ਮਹਲਾ ੫ ॥ ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥ ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥ ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥ ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥ ਹਰਿ ਬਿਸਰਿਐ ਦੁਖ ਰੋਗ ਘਨੇਰੇ ॥ ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥ ਸੋ ਵਡਭਾਗੀ ਨਿਹਚਲ ਥਾਨੁ ॥ ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥ ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥
-
ਗਉੜੀ ਮਹਲਾ ੫ ॥ ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਅਣਪੜਿਆ ਪਰਮ ਗਤਿ ਪਾਵੈ ॥੧॥ ਸਾਧੂ ਸੰਗਿ ਸਿਮਰਿ ਗੋਪਾਲ ॥ ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥ ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥ ਜਗ ਮਹਿ ਆਇਆ ਸੋ ਪਰਵਾਣੁ ॥ ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥ ਕਹੁ ਨਾਨਕ ਜਾ ਕੇ ਪੂਰਨ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥