page 201
-
ਗਉੜੀ ਮਹਲਾ ੫ ॥ ਧੋਤੀ ਖੋਲਿ ਵਿਛਾਏ ਹੇਠਿ ॥ ਗਰਧਪ ਵਾਂਗੂ ਲਾਹੇ ਪੇਟਿ ॥੧॥ ਬਿਨੁ ਕਰਤੂਤੀ ਮੁਕਤਿ ਨ ਪਾਈਐ ॥ ਮੁਕਤਿ ਪਦਾਰਥੁ ਨਾਮੁ ਧਿਆਈਐ ॥੧॥ ਰਹਾਉ ॥ ਪੂਜਾ ਤਿਲਕ ਕਰਤ ਇਸਨਾਨਾਂ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥ ਬੇਦੁ ਪੜੈ ਮੁਖਿ ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੈ ਪਰਾਣੀ ॥੩॥ ਕਹੁ ਨਾਨਕ ਜਿਸੁ ਕਿਰਪਾ ਧਾਰੈ ॥ ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥
-
ਗਉੜੀ ਮਹਲਾ ੫ ॥ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥ ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥ ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥ ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥ ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥
-
ਗਉੜੀ ਮਹਲਾ ੫ ॥ ਹਰਿ ਸੰਗਿ ਰਾਤੇ ਭਾਹਿ ਨ ਜਲੈ ॥ ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥ ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥ ਹਰਿ ਸੰਗਿ ਰਾਤੇ ਸੁਫਲ ਫਲਾ ॥੧॥ ਸਭ ਭੈ ਮਿਟਹਿ ਤੁਮਾਰੈ ਨਾਇ ॥ ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥ ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥ ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥ ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥ ਹਰਿ ਸੰਗਿ ਰਾਤੇ ਪੂਰਨ ਆਸ ॥੨॥ ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥ ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥ ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥ ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥੩॥ ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥ ਹਰਿ ਸੰਗਿ ਰਾਤੇ ਨਿਰਮਲ ਸੋਇ ॥ ਕਹੁ ਨਾਨਕ ਤਿਨ ਕਉ ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥
-
ਗਉੜੀ ਮਹਲਾ ੫ ॥ ਉਦਮੁ ਕਰਤ ਸੀਤਲ ਮਨ ਭਏ ॥ ਮਾਰਗਿ ਚਲਤ ਸਗਲ ਦੁਖ ਗਏ ॥ ਨਾਮੁ ਜਪਤ ਮਨਿ ਭਏ ਅਨੰਦ ॥ ਰਸਿ ਗਾਏ ਗੁਨ ਪਰਮਾਨੰਦ ॥੧॥ ਖੇਮ ਭਇਆ ਕੁਸਲ ਘਰਿ ਆਏ ॥ ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥ ਨੇਤ੍ਰ ਪੁਨੀਤ ਪੇਖਤ ਹੀ ਦਰਸ ॥ ਧਨਿ ਮਸਤਕ ਚਰਨ ਕਮਲ ਹੀ ਪਰਸ ॥ ਗੋਬਿੰਦ ਕੀ ਟਹਲ ਸਫਲ ਇਹ ਕਾਂਇਆ ॥ ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥੨॥ ਜਨ ਕੀ ਕੀਨੀ ਆਪਿ ਸਹਾਇ ॥ ਸੁਖੁ ਪਾਇਆ ਲਗਿ ਦਾਸਹ ਪਾਇ ॥ ਆਪੁ ਗਇਆ ਤਾ ਆਪਹਿ ਭਏ ॥ ਕ੍ਰਿਪਾ ਨਿਧਾਨ ਕੀ ਸਰਨੀ ਪਏ ॥੩॥ ਜੋ ਚਾਹਤ ਸੋਈ ਜਬ ਪਾਇਆ ॥ ਤਬ ਢੂੰਢਨ ਕਹਾ ਕੋ ਜਾਇਆ ॥ ਅਸਥਿਰ ਭਏ ਬਸੇ ਸੁਖ ਆਸਨ ॥ ਗੁਰ ਪ੍ਰਸਾਦਿ ਨਾਨਕ ਸੁਖ ਬਾਸਨ ॥੪॥੧੧੦॥