page 202
-
ਗਉੜੀ ਮਹਲਾ ੫ ॥ ਕੋਟਿ ਮਜਨ ਕੀਨੋ ਇਸਨਾਨ ॥ ਲਾਖ ਅਰਬ ਖਰਬ ਦੀਨੋ ਦਾਨੁ ॥ ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥ ਸਗਲ ਪਵਿਤ ਗੁਨ ਗਾਇ ਗੁਪਾਲ ॥ ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥ ਬਹੁਤੁ ਉਰਧ ਤਪ ਸਾਧਨ ਸਾਧੇ ॥ ਅਨਿਕ ਲਾਭ ਮਨੋਰਥ ਲਾਧੇ ॥ ਹਰਿ ਹਰਿ ਨਾਮ ਰਸਨ ਆਰਾਧੇ ॥੨॥ ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥ ਜੋਗ ਗਿਆਨ ਸਿਧ ਸੁਖ ਜਾਨੇ ॥ ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥੩॥ ਅਗਾਧਿ ਬੋਧਿ ਹਰਿ ਅਗਮ ਅਪਾਰੇ ॥ ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥ ਨਾਨਕ ਕਉ ਪ੍ਰਭ ਕਿਰਪਾ ਧਾਰੇ ॥੪॥੧੧੧॥
-
ਗਉੜੀ ਮਃ ੫ ॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥ ਚਰਨ ਕਮਲ ਗੁਰ ਰਿਦੈ ਬਸਾਇਆ ॥੧॥ ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥ ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥ ਰਹਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਮ ॥ ਤਾ ਤੇ ਸਿਧਿ ਭਏ ਸਗਲ ਕਾਂਮ ॥੨॥ ਦਰਸਨ ਦੇਖਿ ਸੀਤਲ ਮਨ ਭਏ ॥ ਜਨਮ ਜਨਮ ਕੇ ਕਿਲਬਿਖ ਗਏ ॥੩॥ ਕਹੁ ਨਾਨਕ ਕਹਾ ਭੈ ਭਾਈ ॥ ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥੪॥੧੧੨॥
-
ਗਉੜੀ ਮਹਲਾ ੫ ॥ ਅਪਨੇ ਸੇਵਕ ਕਉ ਆਪਿ ਸਹਾਈ ॥ ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥ ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥ ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥ ਅਬ ਮਨਿ ਬਸਿਆ ਕਰਨੈਹਾਰਾ ॥ ਭੈ ਬਿਨਸੇ ਆਤਮ ਸੁਖ ਸਾਰਾ ॥੨॥ ਕਰਿ ਕਿਰਪਾ ਅਪਨੇ ਜਨ ਰਾਖੇ ॥ ਜਨਮ ਜਨਮ ਕੇ ਕਿਲਬਿਖ ਲਾਥੇ ॥੩॥ ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥ ਨਾਨਕ ਦਾਸ ਸਦਾ ਸਰਨਾਈ ॥੪॥੧੧੩॥
-
ਰਾਗੁ ਗਉੜੀ ਚੇਤੀ ਮਹਲਾ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਰਾਮ ਕੋ ਬਲੁ ਪੂਰਨ ਭਾਈ ॥ ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥੧॥ ਰਹਾਉ ॥ ਜੋ ਜੋ ਚਿਤਵੈ ਦਾਸੁ ਹਰਿ ਮਾਈ ॥ ਸੋ ਸੋ ਕਰਤਾ ਆਪਿ ਕਰਾਈ ॥੧॥ ਨਿੰਦਕ ਕੀ ਪ੍ਰਭਿ ਪਤਿ ਗਵਾਈ ॥ ਨਾਨਕ ਹਰਿ ਗੁਣ ਨਿਰਭਉ ਗਾਈ ॥੨॥੧੧੪॥