page 204
-
ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥ ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥ ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥ ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥
-
ਗਉੜੀ ਮਹਲਾ ੫ ॥ ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥ ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥ ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥ ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥ ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥ ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥
-
ਗਉੜੀ ਮਹਲਾ ੫ ॥ ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥ ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥ ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖ੍ਯ੍ਯਣ ਮੋਹ ਕੀ ਫਾਸ ॥ ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥ ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥ ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥
-
ਗਉੜੀ ਮਹਲਾ ੫ ॥ ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥ ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥ ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥ ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥ ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥