page 21
-
ਸਿਰੀਰਾਗੁ ਮਹਲਾ ੧ ॥ ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥ ਜੀਅਰੇ ਰਾਮ ਜਪਤ ਮਨੁ ਮਾਨੁ ॥ ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥ ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥ ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥ ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥ ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥
-
ਸਿਰੀਰਾਗੁ ਮਹਲਾ ੧ ॥ ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥ ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥ ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥ ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥ ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥
-
ਸਿਰੀਰਾਗੁ ਮਹਲਾ ੧ ॥ ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥ ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥ ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥ ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥ ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥