page 22
-
ਸਿਰੀਰਾਗੁ ਮਹਲਾ ੧ ॥ ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥ ਭਾਈ ਰੇ ਹਰਿ ਹੀਰਾ ਗੁਰ ਮਾਹਿ ॥ ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥ ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥ ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥ ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥ ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥ ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥
-
ਸਿਰੀਰਾਗੁ ਮਹਲਾ ੧ ॥ ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥ ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ ॥ ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥ ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥ ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥ ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥ ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥ ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥ ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥