page 23
-
ਸਿਰੀਰਾਗੁ ਮਹਲਾ ੧ ॥ ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥ ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥ ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥ ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥ ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥ ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥ ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥
-
ਸਿਰੀਰਾਗੁ ਮਹਲਾ ੧ ਘਰੁ ੨ ॥ ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥ ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥ ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥ ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥ ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥
-
ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥ ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥ ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥ ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥ ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥ ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥ ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥
-
ਸਿਰੀਰਾਗੁ ਮਹਲਾ ੧ ਘਰੁ ੩ ॥ ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥ ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥ ਕਾਹੇ ਗਰਬਸਿ ਮੂੜੇ ਮਾਇਆ ॥ ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥ ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥ ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥ ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥ ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥