page 24
-
ਸਿਰੀਰਾਗੁ ਮਹਲਾ ੧ ਘਰੁ ੩ ॥ ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥ ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥ ਮਤੁ ਜਾਣ ਸਹਿ ਗਲੀ ਪਾਇਆ ॥ ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥ ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥ ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥ ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥
-
ਸਿਰੀਰਾਗੁ ਮਹਲਾ ੧ ਘਰੁ ੪ ॥ ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥ ਮਰਣਾ ਮੁਲਾ ਮਰਣਾ ॥ ਭੀ ਕਰਤਾਰਹੁ ਡਰਣਾ ॥੧॥ ਰਹਾਉ ॥ ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥ ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥ ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥ ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥
-
ਸਿਰੀਰਾਗੁ ਮਹਲਾ ੧ ਘਰੁ ੪ ॥ ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੧॥ ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥ ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥੨॥ ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੩॥ ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੪॥੨੯॥