page 243
-
ਗਉੜੀ ਛੰਤ ਮਹਲਾ ੧ ॥ ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥ ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥ ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥ ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥ ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥ ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥ ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥ ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥ ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥
-
ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥ ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥ ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥ ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥ ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥ ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥ ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥ ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥ ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥