page 255
-
ਸਲੋਕੁ ॥ ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥ ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥ ਪਉੜੀ ॥ ਜਜਾ ਜਾਨੈ ਹਉ ਕਛੁ ਹੂਆ ॥ ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ ਹਉ ਭਗਤੁ ਗਿਆਨੀ ॥ ਆਗੈ ਠਾਕੁਰਿ ਤਿਲੁ ਨਹੀ ਮਾਨੀ ॥ ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ ਫਿਰਤਾ ॥ ਸਾਧਸੰਗਿ ਜਿਹ ਹਉਮੈ ਮਾਰੀ ॥ ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥
-
ਸਲੋਕੁ ॥ ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ ਪਉੜੀ ॥ ਝਝਾ ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ ਬਿਉਹਾਰੋ ॥ ਝੂਰਤ ਝੂਰਤ ਸਾਕਤ ਮੂਆ ॥ ਜਾ ਕੈ ਰਿਦੈ ਹੋਤ ਭਾਉ ਬੀਆ ॥ ਝਰਹਿ ਕਸੰਮਲ ਪਾਪ ਤੇਰੇ ਮਨੂਆ ॥ ਅੰਮ੍ਰਿਤ ਕਥਾ ਸੰਤਸੰਗਿ ਸੁਨੂਆ ॥ ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥ ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥
-
ਸਲੋਕੁ ॥ ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥ ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥ ਪਵੜੀ ॥ ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥ ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥ ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥
-
ਸਲੋਕੁ ॥ ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥ ਪਉੜੀ ॥ ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥ ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥ ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥ ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥ ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ ਸਦਕੇ ॥ ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥