page 256
-
ਸਲੋਕੁ ॥ ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥ ਪਉੜੀ ॥ ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ ਲਪਟਾਹੀ ॥ ਠਹਕਿ ਠਹਕਿ ਮਾਇਆ ਸੰਗਿ ਮੂਏ ॥ ਉਆ ਕੈ ਕੁਸਲ ਨ ਕਤਹੂ ਹੂਏ ॥ ਠਾਂਢਿ ਪਰੀ ਸੰਤਹ ਸੰਗਿ ਬਸਿਆ ॥ ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥ ਠਾਕੁਰ ਅਪੁਨੇ ਜੋ ਜਨੁ ਭਾਇਆ ॥ ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥
-
ਸਲੋਕੁ ॥ ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥ ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥ ਪਉੜੀ ॥ ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥ ਜਾ ਕਾ ਤਸੂ ਨਹੀ ਸੰਗਿ ਚਾਲੈ ॥ ਉਆ ਡੇਰਾ ਕੀ ਸੋ ਮਿਤਿ ਜਾਨੈ ॥ ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥ ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥ ਨਾਨਕ ਤੇ ਜਨ ਨਹ ਡੋਲਾਇਆ ॥੨੯॥
-
ਸਲੋਕੁ ॥ ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥ ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥ ਪਉੜੀ ॥ ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥ ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥ ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥ ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥ ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥ ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥ ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥
-
ਸਲੋਕੁ ॥ ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥ ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥ ਪਉੜੀ ॥ ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥ ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥ ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥ ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥ ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥ ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥ ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥ ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥
-
ਸਲੋਕੁ ॥ ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥ ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥੧॥ ਪਉੜੀ ॥ ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥ ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥ ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥ ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥ ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥ ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥ ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥