page 257
-
ਸਲੋਕੁ ॥ ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥ ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥੧॥ ਪਉੜੀ ॥ ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥ ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥ ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥ ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥ ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥ ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥ ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥੩੩॥
-
ਸਲੋਕੁ ॥ ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥ ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥ ਪਉੜੀ ॥ ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥ ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥ ਦੈਨਹਾਰੁ ਸਦ ਜੀਵਨਹਾਰਾ ॥ ਮਨ ਮੂਰਖ ਕਿਉ ਤਾਹਿ ਬਿਸਾਰਾ ॥ ਦੋਸੁ ਨਹੀ ਕਾਹੂ ਕਉ ਮੀਤਾ ॥ ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥ ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥
-
ਸਲੋਕੁ ॥ ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥ ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥ ਪਉੜੀ ॥ ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥ ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥ ਧਨੁ ਸਾਚਾ ਤੇਊ ਸਚ ਸਾਹਾ ॥ ਹਰਿ ਹਰਿ ਪੂੰਜੀ ਨਾਮ ਬਿਸਾਹਾ ॥ ਧੀਰਜੁ ਜਸੁ ਸੋਭਾ ਤਿਹ ਬਨਿਆ ॥ ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥ ਗੁਰਮੁਖਿ ਜਿਹ ਘਟਿ ਰਹੇ ਸਮਾਈ ॥ ਨਾਨਕ ਤਿਹ ਜਨ ਮਿਲੀ ਵਡਾਈ ॥੩੫॥
-
ਸਲੋਕੁ ॥ ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥੧॥ ਪਉੜੀ ॥ ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥ ਬਿਖੁ ਮਾਇਆ ਮਹਿ ਨਾ ਓਇ ਖਪਤੇ ॥ ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥ ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥ ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥