page 259
-
ਸਲੋਕ ॥ ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥ ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥ ਪਉੜੀ ॥ ਮਮਾ ਜਾਹੂ ਮਰਮੁ ਪਛਾਨਾ ॥ ਭੇਟਤ ਸਾਧਸੰਗ ਪਤੀਆਨਾ ॥ ਦੁਖ ਸੁਖ ਉਆ ਕੈ ਸਮਤ ਬੀਚਾਰਾ ॥ ਨਰਕ ਸੁਰਗ ਰਹਤ ਅਉਤਾਰਾ ॥ ਤਾਹੂ ਸੰਗ ਤਾਹੂ ਨਿਰਲੇਪਾ ॥ ਪੂਰਨ ਘਟ ਘਟ ਪੁਰਖ ਬਿਸੇਖਾ ॥ ਉਆ ਰਸ ਮਹਿ ਉਆਹੂ ਸੁਖੁ ਪਾਇਆ ॥ ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥
-
ਸਲੋਕੁ ॥ ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥ ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥ ਪਵੜੀ ॥ ਯਯਾ ਜਤਨ ਕਰਤ ਬਹੁ ਬਿਧੀਆ ॥ ਏਕ ਨਾਮ ਬਿਨੁ ਕਹ ਲਉ ਸਿਧੀਆ ॥ ਯਾਹੂ ਜਤਨ ਕਰਿ ਹੋਤ ਛੁਟਾਰਾ ॥ ਉਆਹੂ ਜਤਨ ਸਾਧ ਸੰਗਾਰਾ ॥ ਯਾ ਉਬਰਨ ਧਾਰੈ ਸਭੁ ਕੋਊ ॥ ਉਆਹਿ ਜਪੇ ਬਿਨੁ ਉਬਰ ਨ ਹੋਊ ॥ ਯਾਹੂ ਤਰਨ ਤਾਰਨ ਸਮਰਾਥਾ ॥ ਰਾਖਿ ਲੇਹੁ ਨਿਰਗੁਨ ਨਰਨਾਥਾ ॥ ਮਨ ਬਚ ਕ੍ਰਮ ਜਿਹ ਆਪਿ ਜਨਾਈ ॥ ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥
-
ਸਲੋਕੁ ॥ ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥ ਪਉੜੀ ॥ ਰਾਰਾ ਰੇਨ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥ ਰਣਿ ਦਰਗਹਿ ਤਉ ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ ਰਹਤ ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥ ਰਾਤੇ ਰੰਗ ਨਾਮ ਰਸ ਮਾਤੇ ॥ ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥
-
ਸਲੋਕੁ ॥ ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥ ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥ ਪਉੜੀ ॥ ਲਲਾ ਲਾਵਉ ਅਉਖਧ ਜਾਹੂ ॥ ਦੂਖ ਦਰਦ ਤਿਹ ਮਿਟਹਿ ਖਿਨਾਹੂ ॥ ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥ ਤਾਹਿ ਰੋਗੁ ਸੁਪਨੈ ਨਹੀ ਆਵੈ ॥ ਹਰਿ ਅਉਖਧੁ ਸਭ ਘਟ ਹੈ ਭਾਈ ॥ ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥ ਗੁਰਿ ਪੂਰੈ ਸੰਜਮੁ ਕਰਿ ਦੀਆ ॥ ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥
-
ਸਲੋਕੁ ॥ ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥ ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥ ਪਉੜੀ ॥ ਵਵਾ ਵੈਰੁ ਨ ਕਰੀਐ ਕਾਹੂ ॥ ਘਟ ਘਟ ਅੰਤਰਿ ਬ੍ਰਹਮ ਸਮਾਹੂ ॥ ਵਾਸੁਦੇਵ ਜਲ ਥਲ ਮਹਿ ਰਵਿਆ ॥ ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥ ਵੈਰ ਵਿਰੋਧ ਮਿਟੇ ਤਿਹ ਮਨ ਤੇ ॥ ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥ ਵਰਨ ਚਿਹਨ ਸਗਲਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥