page 260
-
ਸਲੋਕੁ ॥ ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥ ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥ ਪਉੜੀ ॥ ੜਾੜਾ ੜਾੜਿ ਮਿਟੈ ਸੰਗਿ ਸਾਧੂ ॥ ਕਰਮ ਧਰਮ ਤਤੁ ਨਾਮ ਅਰਾਧੂ ॥ ਰੂੜੋ ਜਿਹ ਬਸਿਓ ਰਿਦ ਮਾਹੀ ॥ ਉਆ ਕੀ ੜਾੜਿ ਮਿਟਤ ਬਿਨਸਾਹੀ ॥ ੜਾੜਿ ਕਰਤ ਸਾਕਤ ਗਾਵਾਰਾ ॥ ਜੇਹ ਹੀਐ ਅਹੰਬੁਧਿ ਬਿਕਾਰਾ ॥ ੜਾੜਾ ਗੁਰਮੁਖਿ ੜਾੜਿ ਮਿਟਾਈ ॥ ਨਿਮਖ ਮਾਹਿ ਨਾਨਕ ਸਮਝਾਈ ॥੪੭॥
-
ਸਲੋਕੁ ॥ ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥ ਪਉੜੀ ॥ ਸਸਾ ਸਰਨਿ ਪਰੇ ਅਬ ਹਾਰੇ ॥ ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥ ਸਾਸਿ ਸਾਸਿ ਹਮ ਭੂਲਨਹਾਰੇ ॥ ਤੁਮ ਸਮਰਥ ਅਗਨਤ ਅਪਾਰੇ ॥ ਸਰਨਿ ਪਰੇ ਕੀ ਰਾਖੁ ਦਇਆਲਾ ॥ ਨਾਨਕ ਤੁਮਰੇ ਬਾਲ ਗੁਪਾਲਾ ॥੪੮॥
-
ਸਲੋਕੁ ॥ ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥ ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥੧॥ ਪਉੜੀ ॥ ਖਖਾ ਖਰਾ ਸਰਾਹਉ ਤਾਹੂ ॥ ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥ ਖਰਾ ਨਿਮਾਨਾ ਹੋਤ ਪਰਾਨੀ ॥ ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥ ਭਾਵੈ ਖਸਮ ਤ ਉਆ ਸੁਖੁ ਦੇਤਾ ॥ ਪਾਰਬ੍ਰਹਮੁ ਐਸੋ ਆਗਨਤਾ ॥ ਅਸੰਖ ਖਤੇ ਖਿਨ ਬਖਸਨਹਾਰਾ ॥ ਨਾਨਕ ਸਾਹਿਬ ਸਦਾ ਦਇਆਰਾ ॥੪੯॥
-
ਸਲੋਕੁ ॥ ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥ ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥ ਪਉੜੀ ॥ ਸਸਾ ਸਿਆਨਪ ਛਾਡੁ ਇਆਨਾ ॥ ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥ ਸਹਸ ਭਾਤਿ ਕਰਹਿ ਚਤੁਰਾਈ ॥ ਸੰਗਿ ਤੁਹਾਰੈ ਏਕ ਨ ਜਾਈ ॥ ਸੋਊ ਸੋਊ ਜਪਿ ਦਿਨ ਰਾਤੀ ॥ ਰੇ ਜੀਅ ਚਲੈ ਤੁਹਾਰੈ ਸਾਥੀ ॥ ਸਾਧ ਸੇਵਾ ਲਾਵੈ ਜਿਹ ਆਪੈ ॥ ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥
-
ਸਲੋਕੁ ॥ ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥ ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥ ਪਉੜੀ ॥ ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥ ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥ ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥ ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥ ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥ ਸੰਤਹ ਸੰਗਿ ਹੋਤ ਕਿਰਪਾਲਾ ॥ ਓਰੈ ਕਛੂ ਨ ਕਿਨਹੂ ਕੀਆ ॥ ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥