page 271
-
ਸਲੋਕੁ ॥ ਅਗਮ ਅਗਾਧਿ ਪਾਰਬ੍ਰਹਮੁ ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥
-
ਅਸਟਪਦੀ ॥ ਸਾਧ ਕੈ ਸੰਗਿ ਮੁਖ ਊਜਲ ਹੋਤ ॥ ਸਾਧਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥ ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ ਸਾਧਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ ਪਾਏ ਨਾਮ ਰਤਨੁ ॥ ਸਾਧ ਕੈ ਸੰਗਿ ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥ ਸਾਧਸੰਗਿ ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥ ਸਾਧਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ ਭਿੰਨ ॥ ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥ਸਾਧਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧਸੰਗਿ ਕਿਸ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧਸੰਗਿ ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ ਬਡਾਈ ॥ ਨਾਨਕ ਸਾਧ ਪ੍ਰਭੂ ਬਨਿ ਆਈ ॥੩॥ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧਸੰਗਿ ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ ਸੰਗਿ ਬਸੈ ਥਾਨਿ ਊਚੈ ॥ ਸਾਧੂ ਕੈ ਸੰਗਿ ਮਹਲਿ ਪਹੂਚੈ ॥ ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ ਸਾਧੂ ਕੈ ਕੁਰਬਾਨ ॥੪॥ ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਸੁਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥ ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ ਸਾਧ ਕੈ ਸੰਗਿ ਕਲੂਖਤ ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ ਸਾਧਸੰਗਿ ਬਿਛੁਰਤ ਹਰਿ ਮੇਲਾ ॥ ਜੋ ਇਛੈ ਸੋਈ ਫਲੁ ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦ ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥੬॥ਸਾਧ ਕੈ ਸੰਗਿ ਸੁਨਉ ਹਰਿ ਨਾਉ ॥ ਸਾਧਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ ਸਾਧਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ ਸਾਧਸੰਗਿ ਭਏ ਆਗਿਆਕਾਰੀ ॥ ਸਾਧਸੰਗਿ ਗਤਿ ਭਈ ਹਮਾਰੀ ॥ ਸਾਧ ਕੈ ਸੰਗਿ ਮਿਟੇ ਸਭਿ ਰੋਗ ॥ ਨਾਨਕ ਸਾਧ ਭੇਟੇ ਸੰਜੋਗ ॥੭॥ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ ਨਾਹੀ ਅੰਤ ॥ ਸਾਧ ਕੀ ਸੋਭਾ ਸਦਾ ਬੇਅੰਤ ॥ ਸਾਧ ਕੀ ਸੋਭਾ ਊਚ ਤੇ ਊਚੀ ॥ ਸਾਧ ਕੀ ਸੋਭਾ ਮੂਚ ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ ॥ ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥