HOME
RAAG INDEX
Scroll
page 277
ਅਸਟਪਦੀ ॥ ਕਰਨ ਕਰਾਵਨ ਕਰਨੈ ਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਅੰਤੁ ਨਹੀ ਕਿਛੁ ਪਾਰਾਵਾਰਾ ॥ ਹੁਕਮੇ ਧਾਰਿ ਅਧਰ ਰਹਾਵੈ ॥ ਹੁਕਮੇ ਉਪਜੈ ਹੁਕਮਿ ਸਮਾਵੈ ॥ ਹੁਕਮੇ ਊਚ ਨੀਚ ਬਿਉਹਾਰ ॥ ਹੁਕਮੇ ਅਨਿਕ ਰੰਗ ਪਰਕਾਰ ॥ ਕਰਿ ਕਰਿ ਦੇਖੈ ਅਪਨੀ ਵਡਿਆਈ ॥ ਨਾਨਕ ਸਭ ਮਹਿ ਰਹਿਆ ਸਮਾਈ ॥੧॥ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥ ਪ੍ਰਭ ਭਾਵੈ ਤਾ ਪਾਥਰ ਤਰਾਵੈ ॥ ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥ ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥ ਪ੍ਰਭ ਭਾਵੈ ਤਾ ਪਤਿਤ ਉਧਾਰੈ ॥ ਆਪਿ ਕਰੈ ਆਪਨ ਬੀਚਾਰੈ ॥ ਦੁਹਾ ਸਿਰਿਆ ਕਾ ਆਪਿ ਸੁਆਮੀ ॥ ਖੇਲੈ ਬਿਗਸੈ ਅੰਤਰਜਾਮੀ ॥ ਜੋ ਭਾਵੈ ਸੋ ਕਾਰ ਕਰਾਵੈ ॥ ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥ ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ ਸੋਈ ਕਰੇਇ ॥ ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ ਆਪ ਬਚੈ ॥ ਭਰਮੇ ਭੂਲਾ ਦਹ ਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥ ਨਾਨਕ ਤੇ ਜਨ ਨਾਮਿ ਮਿਲੇਇ ॥੩॥ ਖਿਨ ਮਹਿ ਨੀਚ ਕੀਟ ਕਉ ਰਾਜ ॥ ਪਾਰਬ੍ਰਹਮ ਗਰੀਬ ਨਿਵਾਜ ॥ ਜਾ ਕਾ ਦ੍ਰਿਸਟਿ ਕਛੂ ਨ ਆਵੈ ॥ ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥ ਜਾ ਕਉ ਅਪੁਨੀ ਕਰੈ ਬਖਸੀਸ ॥ ਤਾ ਕਾ ਲੇਖਾ ਨ ਗਨੈ ਜਗਦੀਸ ॥ ਜੀਉ ਪਿੰਡੁ ਸਭ ਤਿਸ ਕੀ ਰਾਸਿ ॥ ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥ ਅਪਨੀ ਬਣਤ ਆਪਿ ਬਨਾਈ ॥ ਨਾਨਕ ਜੀਵੈ ਦੇਖਿ ਬਡਾਈ ॥੪॥ ਇਸ ਕਾ ਬਲੁ ਨਾਹੀ ਇਸੁ ਹਾਥ ॥ ਕਰਨ ਕਰਾਵਨ ਸਰਬ ਕੋ ਨਾਥ ॥ ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥ ਕਬਹੂ ਊਚ ਨੀਚ ਮਹਿ ਬਸੈ ॥ ਕਬਹੂ ਸੋਗ ਹਰਖ ਰੰਗਿ ਹਸੈ ॥ ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਊਭ ਅਕਾਸ ਪਇਆਲ ॥ ਕਬਹੂ ਬੇਤਾ ਬ੍ਰਹਮ ਬੀਚਾਰ ॥ ਨਾਨਕ ਆਪਿ ਮਿਲਾਵਣਹਾਰ ॥੫॥ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥ ਕਬਹੂ ਮਹਾ ਕ੍ਰੋਧ ਬਿਕਰਾਲ ॥ ਕਬਹੂੰ ਸਰਬ ਕੀ ਹੋਤ ਰਵਾਲ ॥ ਕਬਹੂ ਹੋਇ ਬਹੈ ਬਡ ਰਾਜਾ ॥ ਕਬਹੁ ਭੇਖਾਰੀ ਨੀਚ ਕਾ ਸਾਜਾ ॥ ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥ ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥੬॥ਕਬਹੂ ਹੋਇ ਪੰਡਿਤੁ ਕਰੇ ਬਖ੍ਯ੍ਯਾਨੁ ॥ ਕਬਹੂ ਮੋਨਿਧਾਰੀ ਲਾਵੈ ਧਿਆਨੁ ॥ ਕਬਹੂ ਤਟ ਤੀਰਥ ਇਸਨਾਨ ॥ ਕਬਹੂ ਸਿਧ ਸਾਧਿਕ ਮੁਖਿ ਗਿਆਨ ॥ ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ ਜੋਨਿ ਭਰਮੈ ਭਰਮੀਆ ॥ ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ ਜੋ ਤਿਸੁ ਭਾਵੈ ਸੋਈ ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥੭॥ ਕਬਹੂ ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥