page 282
-
ਸਲੋਕੁ ॥ ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥ ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥
-
ਅਸਟਪਦੀ ॥ ਟੂਟੀ ਗਾਢਨਹਾਰ ਗਪਾਲ ॥ ਸਰਬ ਜੀਆ ਆਪੇ ਪ੍ਰਤਿਪਾਲ ॥ ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥ ਤਿਸ ਤੇ ਬਿਰਥਾ ਕੋਈ ਨਾਹਿ ॥ ਰੇ ਮਨ ਮੇਰੇ ਸਦਾ ਹਰਿ ਜਾਪਿ ॥ ਅਬਿਨਾਸੀ ਪ੍ਰਭੁ ਆਪੇ ਆਪਿ ॥ ਆਪਨ ਕੀਆ ਕਛੂ ਨ ਹੋਇ ॥ ਜੇ ਸਉ ਪ੍ਰਾਨੀ ਲੋਚੈ ਕੋਇ ॥ ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥ ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥ ਰੂਪਵੰਤੁ ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥ ਧਨਵੰਤਾ ਹੋਇ ਕਿਆ ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥ ਜੇ ਕੋ ਹੋਇ ਬਹੈ ਦਾਤਾਰੁ ॥ ਤਿਸੁ ਦੇਨਹਾਰੁ ਜਾਨੈ ਗਾਵਾਰੁ ॥ ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥੨॥ ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥ ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥ ਜਿਉ ਅੰਧਕਾਰ ਦੀਪਕ ਪਰਗਾਸੁ ॥ ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥ ਤਿਨ ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ ॥੩॥ ਮਨ ਮੂਰਖ ਕਾਹੇ ਬਿਲਲਾਈਐ ॥ ਪੁਰਬ ਲਿਖੇ ਕਾ ਲਿਖਿਆ ਪਾਈਐ ॥ ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ ਅਜਾਨ ॥ ਕਉਨ ਬਸਤੁ ਆਈ ਤੇਰੈ ਸੰਗ ॥ ਲਪਟਿ ਰਹਿਓ ਰਸਿ ਲੋਭੀ ਪਤੰਗ ॥ ਰਾਮ ਨਾਮ ਜਪਿ ਹਿਰਦੇ ਮਾਹਿ ॥ ਨਾਨਕ ਪਤਿ ਸੇਤੀ ਘਰਿ ਜਾਹਿ ॥੪॥ ਜਿਸੁ ਵਖਰ ਕਉ ਲੈਨਿ ਤੂ ਆਇਆ ॥ ਰਾਮ ਨਾਮੁ ਸੰਤਨ ਘਰਿ ਪਾਇਆ ॥ ਤਜਿ ਅਭਿਮਾਨੁ ਲੇਹੁ ਮਨ ਮੋਲਿ ॥ ਰਾਮ ਨਾਮੁ ਹਿਰਦੇ ਮਹਿ ਤੋਲਿ ॥ ਲਾਦਿ ਖੇਪ ਸੰਤਹ ਸੰਗਿ ਚਾਲੁ ॥ ਅਵਰ ਤਿਆਗਿ ਬਿਖਿਆ ਜੰਜਾਲ ॥ ਧੰਨਿ ਧੰਨਿ ਕਹੈ ਸਭੁ ਕੋਇ ॥ ਮੁਖ ਊਜਲ ਹਰਿ ਦਰਗਹ ਸੋਇ ॥ ਇਹੁ ਵਾਪਾਰੁ ਵਿਰਲਾ ਵਾਪਾਰੈ ॥ ਨਾਨਕ ਤਾ ਕੈ ਸਦ ਬਲਿਹਾਰੈ ॥੫॥ ਚਰਨ ਸਾਧ ਕੇ ਧੋਇ ਧੋਇ ਪੀਉ ॥ ਅਰਪਿ ਸਾਧ ਕਉ ਅਪਨਾ ਜੀਉ ॥ ਸਾਧ ਕੀ ਧੂਰਿ ਕਰਹੁ ਇਸਨਾਨੁ ॥ ਸਾਧ ਊਪਰਿ ਜਾਈਐ ਕੁਰਬਾਨੁ ॥ ਸਾਧ ਸੇਵਾ ਵਡਭਾਗੀ ਪਾਈਐ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਅਨਿਕ ਬਿਘਨ ਤੇ ਸਾਧੂ ਰਾਖੈ ॥ ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥ ਓਟ ਗਹੀ ਸੰਤਹ ਦਰਿ ਆਇਆ ॥ ਸਰਬ ਸੂਖ ਨਾਨਕ ਤਿਹ ਪਾਇਆ ॥੬॥ ਮਿਰਤਕ ਕਉ ਜੀਵਾਲਨਹਾਰ ॥ ਭੂਖੇ ਕਉ ਦੇਵਤ ਅਧਾਰ ॥ ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥ ਪੁਰਬ ਲਿਖੇ ਕਾ ਲਹਣਾ ਪਾਹਿ ॥ ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥ ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥ ਜਪਿ ਜਨ ਸਦਾ ਸਦਾ ਦਿਨੁ ਰੈਣੀ ॥ ਸਭ ਤੇ ਊਚ ਨਿਰਮਲ ਇਹ ਕਰਣੀ ॥ ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥ ਨਾਨਕ ਸੋ ਜਨੁ ਨਿਰਮਲੁ ਥੀਆ ॥੭॥ ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਭਗਤੁ ਭਗਤੁ ਸੁਨੀਐ ਤਿਹੁ ਲੋਇ ॥ ਜਾ ਕੈ ਹਿਰਦੈ ਏਕੋ ਹੋਇ ॥ ਸਚੁ ਕਰਣੀ ਸਚੁ ਤਾ ਕੀ ਰਹਤ ॥ ਸਚੁ ਹਿਰਦੈ ਸਤਿ ਮੁਖਿ ਕਹਤ ॥ ਸਾਚੀ ਦ੍ਰਿਸਟਿ ਸਾਚਾ ਆਕਾਰੁ ॥ ਸਚੁ ਵਰਤੈ ਸਾਚਾ ਪਾਸਾਰੁ ॥ ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥ ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥