page 285
-
ਸਲੋਕੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥
-
ਅਸਟਪਦੀ ॥ ਚਰਨ ਸਤਿ ਸਤਿ ਪਰਸਨਹਾਰ ॥ ਪੂਜਾ ਸਤਿ ਸਤਿ ਸੇਵਦਾਰ ॥ ਦਰਸਨੁ ਸਤਿ ਸਤਿ ਪੇਖਨਹਾਰ ॥ ਨਾਮੁ ਸਤਿ ਸਤਿ ਧਿਆਵਨਹਾਰ ॥ ਆਪਿ ਸਤਿ ਸਤਿ ਸਭ ਧਾਰੀ ॥ ਆਪੇ ਗੁਣ ਆਪੇ ਗੁਣਕਾਰੀ ॥ ਸਬਦੁ ਸਤਿ ਸਤਿ ਪ੍ਰਭੁ ਬਕਤਾ ॥ ਸੁਰਤਿ ਸਤਿ ਸਤਿ ਜਸੁ ਸੁਨਤਾ ॥ ਬੁਝਨਹਾਰ ਕਉ ਸਤਿ ਸਭ ਹੋਇ ॥ ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥ ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥ ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥ ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ ਭੈ ਤੇ ਨਿਰਭਉ ਹੋਇ ਬਸਾਨਾ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥ ਬਸਤੁ ਮਾਹਿ ਲੇ ਬਸਤੁ ਗਡਾਈ ॥ ਤਾ ਕਉ ਭਿੰਨ ਨ ਕਹਨਾ ਜਾਈ ॥ ਬੂਝੈ ਬੂਝਨਹਾਰੁ ਬਿਬੇਕ ॥ ਨਾਰਾਇਨ ਮਿਲੇ ਨਾਨਕ ਏਕ ॥੨॥ ਠਾਕੁਰ ਕਾ ਸੇਵਕੁ ਆਗਿਆਕਾਰੀ ॥ ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥ ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥ ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥ ਠਾਕੁਰ ਕਉ ਸੇਵਕੁ ਜਾਨੈ ਸੰਗਿ ॥ ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥ ਸੇਵਕ ਕਉ ਪ੍ਰਭ ਪਾਲਨਹਾਰਾ ॥ ਸੇਵਕ ਕੀ ਰਾਖੈ ਨਿਰੰਕਾਰਾ ॥ ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥ ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥ ਅਪੁਨੇ ਜਨ ਕਾ ਪਰਦਾ ਢਾਕੈ ॥ ਅਪਨੇ ਸੇਵਕ ਕੀ ਸਰਪਰ ਰਾਖੈ ॥ ਅਪਨੇ ਦਾਸ ਕਉ ਦੇਇ ਵਡਾਈ ॥ ਅਪਨੇ ਸੇਵਕ ਕਉ ਨਾਮੁ ਜਪਾਈ ॥ ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥ ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥ ਪ੍ਰਭ ਕੇ ਸੇਵਕ ਊਚ ਤੇ ਊਚੇ ॥ ਜੋ ਪ੍ਰਭਿ ਅਪਨੀ ਸੇਵਾ ਲਾਇਆ ॥ ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥ ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਟਿ ਲਾਖੈ ॥ ਜਿਸ ਕਾ ਸਾਸੁ ਨ ਕਾਢਤ ਆਪਿ ॥ ਤਾ ਕਉ ਰਾਖਤ ਦੇ ਕਰਿ ਹਾਥ ॥ ਮਾਨਸ ਜਤਨ ਕਰਤ ਬਹੁ ਭਾਤਿ ॥ ਤਿਸ ਕੇ ਕਰਤਬ ਬਿਰਥੇ ਜਾਤਿ ॥ ਮਾਰੈ ਨ ਰਾਖੈ ਅਵਰੁ ਨ ਕੋਇ ॥ ਸਰਬ ਜੀਆ ਕਾ ਰਾਖਾ ਸੋਇ ॥ ਕਾਹੇ ਸੋਚ ਕਰਹਿ ਰੇ ਪ੍ਰਾਣੀ ॥ ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥ ਬਾਰੰ ਬਾਰ ਬਾਰ ਪ੍ਰਭੁ ਜਪੀਐ ॥ ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥ ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥ ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥ ਨਾਮੁ ਧਨੁ ਨਾਮੋ ਰੂਪੁ ਰੰਗੁ ॥ ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥ ਨਾਮ ਰਸਿ ਜੋ ਜਨ ਤ੍ਰਿਪਤਾਨੇ ॥ ਮਨ ਤਨ ਨਾਮਹਿ ਨਾਮਿ ਸਮਾਨੇ ॥ ਊਠਤ ਬੈਠਤ ਸੋਵਤ ਨਾਮ ॥ ਕਹੁ ਨਾਨਕ ਜਨ ਕੈ ਸਦ ਕਾਮ ॥੬॥ ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ ਪ੍ਰਭਿ ਅਪਨੈ ਜਨ ਕੀਨੀ ਦਾਤਿ ॥ ਕਰਹਿ ਭਗਤਿ ਆਤਮ ਕੈ ਚਾਇ ॥ ਪ੍ਰਭ ਅਪਨੇ ਸਿਉ ਰਹਹਿ ਸਮਾਇ ॥ ਜੋ ਹੋਆ ਹੋਵਤ ਸੋ ਜਾਨੈ ॥ ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥ ਤਿਸ ਕੀ ਮਹਿਮਾ ਕਉਨ ਬਖਾਨਉ ॥ ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥ ਆਠ ਪਹਰ ਪ੍ਰਭ ਬਸਹਿ ਹਜੂਰੇ ॥ ਕਹੁ ਨਾਨਕ ਸੇਈ ਜਨ ਪੂਰੇ ॥੭॥ ਮਨ ਮੇਰੇ ਤਿਨ ਕੀ ਓਟ ਲੇਹਿ ॥ ਮਨੁ ਤਨੁ ਅਪਨਾ ਤਿਨ ਜਨ ਦੇਹਿ ॥ ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥ ਸੋ ਜਨੁ ਸਰਬ ਥੋਕ ਕਾ ਦਾਤਾ ॥ ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥ ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥ ਅਵਰ ਸਿਆਨਪ ਸਗਲੀ ਛਾਡੁ ॥ ਤਿਸੁ ਜਨ ਕੀ ਤੂ ਸੇਵਾ ਲਾਗੁ ॥ ਆਵਨੁ ਜਾਨੁ ਨ ਹੋਵੀ ਤੇਰਾ ॥ ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥