page 295
-
ਸਲੋਕੁ ॥ ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥ ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥
-
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ ਖੇਮ ਕੁਸਲ ਸਹਜ ਆਨੰਦ ॥ ਸਾਧਸੰਗਿ ਭਜੁ ਪਰਮਾਨੰਦ ॥ ਨਰਕ ਨਿਵਾਰਿ ਉਧਾਰਹੁ ਜੀਉ ॥ ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥ ਚਿਤਿ ਚਿਤਵਹੁ ਨਾਰਾਇਣ ਏਕ ॥ ਏਕ ਰੂਪ ਜਾ ਕੇ ਰੰਗ ਅਨੇਕ ॥ ਗੋਪਾਲ ਦਾਮੋਦਰ ਦੀਨ ਦਇਆਲ ॥ ਦੁਖ ਭੰਜਨ ਪੂਰਨ ਕਿਰਪਾਲ ॥ ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥ ਨਾਨਕ ਜੀਅ ਕਾ ਇਹੈ ਅਧਾਰ ॥੨॥ ਉਤਮ ਸਲੋਕ ਸਾਧ ਕੇ ਬਚਨ ॥ ਅਮੁਲੀਕ ਲਾਲ ਏਹਿ ਰਤਨ ॥ ਸੁਨਤ ਕਮਾਵਤ ਹੋਤ ਉਧਾਰ ॥ ਆਪਿ ਤਰੈ ਲੋਕਹ ਨਿਸਤਾਰ ॥ ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥ ਜਾ ਕੈ ਮਨਿ ਲਾਗਾ ਹਰਿ ਰੰਗੁ ॥ ਜੈ ਜੈ ਸਬਦੁ ਅਨਾਹਦੁ ਵਾਜੈ ॥ ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥ ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥ ਨਾਨਕ ਉਧਰੇ ਤਿਨ ਕੈ ਸਾਥੇ ॥੩॥ ਸਰਨਿ ਜੋਗੁ ਸੁਨਿ ਸਰਨੀ ਆਏ ॥ ਕਰਿ ਕਿਰਪਾ ਪ੍ਰਭ ਆਪ ਮਿਲਾਏ ॥ ਮਿਟਿ ਗਏ ਬੈਰ ਭਏ ਸਭ ਰੇਨ ॥ ਅੰਮ੍ਰਿਤ ਨਾਮੁ ਸਾਧਸੰਗਿ ਲੈਨ ॥ ਸੁਪ੍ਰਸੰਨ ਭਏ ਗੁਰਦੇਵ ॥ ਪੂਰਨ ਹੋਈ ਸੇਵਕ ਕੀ ਸੇਵ ॥ ਆਲ ਜੰਜਾਲ ਬਿਕਾਰ ਤੇ ਰਹਤੇ ॥ ਰਾਮ ਨਾਮ ਸੁਨਿ ਰਸਨਾ ਕਹਤੇ ॥ ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥ ਨਾਨਕ ਨਿਬਹੀ ਖੇਪ ਹਮਾਰੀ ॥੪॥ ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥ ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥ ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥ ਸਰਬ ਇਛਾ ਤਾ ਕੀ ਪੂਰਨ ਹੋਇ ॥ ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥ ਸਭ ਤੇ ਊਚ ਪਾਏ ਅਸਥਾਨੁ ॥ ਬਹੁਰਿ ਨ ਹੋਵੈ ਆਵਨ ਜਾਨੁ ॥ ਹਰਿ ਧਨੁ ਖਾਟਿ ਚਲੈ ਜਨੁ ਸੋਇ ॥ ਨਾਨਕ ਜਿਸਹਿ ਪਰਾਪਤਿ ਹੋਇ ॥੫॥ ਖੇਮ ਸਾਂਤਿ ਰਿਧਿ ਨਵ ਨਿਧਿ ॥ ਬੁਧਿ ਗਿਆਨੁ ਸਰਬ ਤਹ ਸਿਧਿ ॥ ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥ ਗਿਆਨੁ ਸ੍ਰੇਸਟ ਊਤਮ ਇਸਨਾਨੁ ॥ ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭ ਕੈ ਮਧਿ ਸਗਲ ਤੇ ਉਦਾਸ ॥ ਸੁੰਦਰੁ ਚਤੁਰੁ ਤਤ ਕਾ ਬੇਤਾ ॥ ਸਮਦਰਸੀ ਏਕ ਦ੍ਰਿਸਟੇਤਾ ॥ ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥ ਇਹੁ ਨਿਧਾਨੁ ਜਪੈ ਮਨਿ ਕੋਇ ॥ ਸਭ ਜੁਗ ਮਹਿ ਤਾ ਕੀ ਗਤਿ ਹੋਇ ॥ ਗੁਣ ਗੋਬਿੰਦ ਨਾਮ ਧੁਨਿ ਬਾਣੀ ॥ ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ ਸਗਲ ਮਤਾਂਤ ਕੇਵਲ ਹਰਿ ਨਾਮ ॥ ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥ ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥ ਸਾਧ ਸਰਣਿ ਨਾਨਕ ਤੇ ਆਏ ॥੭॥ ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ ਦੁਲਭ ਦੇਹ ਤਤਕਾਲ ਉਧਾਰੈ ॥ ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ ਏਕੁ ਨਾਮੁ ਮਨ ਮਾਹਿ ਸਮਾਨੀ ॥ ਦੂਖ ਰੋਗ ਬਿਨਸੇ ਭੈ ਭਰਮ ॥ ਸਾਧ ਨਾਮ ਨਿਰਮਲ ਤਾ ਕੇ ਕਰਮ ॥ ਸਭ ਤੇ ਊਚ ਤਾ ਕੀ ਸੋਭਾ ਬਨੀ ॥ ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥