page 296
-
ਥਿਤੀ ਗਉੜੀ ਮਹਲਾ ੫ ॥ ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥
-
ਪਉੜੀ ॥ ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥ ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥ ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥ ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥ ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥ ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥ ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥ ਗੋਬਿੰਦ ਜਸੁ ਗਾਈਐ ਹਰਿ ਨੀਤ ॥ ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥
-
ਸਲੋਕੁ ॥ ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥੨॥
-
ਪਉੜੀ ॥ ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥ ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥ ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥ ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥ ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥ ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥