page 297
-
ਸਲੋਕੁ ॥ ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥
-
ਪਉੜੀ ॥ ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥ ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥ ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥ ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥ ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥ ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪ ॥ ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥
-
ਸਲੋਕੁ ॥ ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥ ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥
-
ਪਉੜੀ ॥ ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥ ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥ ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸ ॥ ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥ ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ ॥ ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥ ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥
-
ਸਲੋਕੁ ॥ ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥
-
ਪਉੜੀ ॥ ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥ ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥ ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥ ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥ ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥ ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥ ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥ ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥੫॥
-
ਸਲੋਕੁ ॥ ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥ ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥
-
ਪਉੜੀ ॥ ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥ ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥ ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥ ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥ ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥ ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥ ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥