page 298
-
ਸਲੋਕੁ ॥ ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥ ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥
-
ਪਉੜੀ ॥ ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥ ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥ ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ ॥ ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥ ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ ॥ ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥ ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥ ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥
-
ਸਲੋਕੁ ॥ ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥ ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥
-
ਪਉੜੀ ॥ ਅਸਟਮੀ ਅਸਟ ਸਿਧਿ ਨਵ ਨਿਧਿ ॥ ਸਗਲ ਪਦਾਰਥ ਪੂਰਨ ਬੁਧਿ ॥ ਕਵਲ ਪ੍ਰਗਾਸ ਸਦਾ ਆਨੰਦ ॥ ਨਿਰਮਲ ਰੀਤਿ ਨਿਰੋਧਰ ਮੰਤ ॥ ਸਗਲ ਧਰਮ ਪਵਿਤ੍ਰ ਇਸਨਾਨੁ ॥ ਸਭ ਮਹਿ ਊਚ ਬਿਸੇਖ ਗਿਆਨੁ ॥ ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥ ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥੮॥
-
ਸਲੋਕੁ ॥ ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥ ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥੯॥
-
ਪਉੜੀ ॥ ਨਉਮੀ ਨਵੇ ਛਿਦ੍ਰ ਅਪਵੀਤ ॥ ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥ ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥ ਕਰਨ ਨ ਸੁਨਹੀ ਹਰਿ ਜਸੁ ਬਿੰਦ ॥ ਹਿਰਹਿ ਪਰ ਦਰਬੁ ਉਦਰ ਕੈ ਤਾਈ ॥ ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥ ਹਰਿ ਸੇਵਾ ਬਿਨੁ ਏਹ ਫਲ ਲਾਗੇ ॥ ਨਾਨਕ ਪ੍ਰਭ ਬਿਸਰਤ ਮਰਿ ਜਮਹਿ ਅਭਾਗੇ ॥੯॥
-
ਸਲੋਕੁ ॥ ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥ ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦॥
-
ਪਉੜੀ ॥ ਦਸਮੀ ਦਸ ਦੁਆਰ ਬਸਿ ਕੀਨੇ ॥ ਮਨਿ ਸੰਤੋਖੁ ਨਾਮ ਜਪਿ ਲੀਨੇ ॥ ਕਰਨੀ ਸੁਨੀਐ ਜਸੁ ਗੋਪਾਲ ॥ ਨੈਨੀ ਪੇਖਤ ਸਾਧ ਦਇਆਲ ॥ ਰਸਨਾ ਗੁਨ ਗਾਵੈ ਬੇਅੰਤ ॥ ਮਨ ਮਹਿ ਚਿਤਵੈ ਪੂਰਨ ਭਗਵੰਤ ॥ ਹਸਤ ਚਰਨ ਸੰਤ ਟਹਲ ਕਮਾਈਐ ॥ ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥੧੦॥