page 299
-
ਸਲੋਕੁ ॥ ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥ ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥
-
ਪਉੜੀ ॥ ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥ ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥ ਮਨਿ ਸੰਤੋਖੁ ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥ ਧਾਵਤ ਮਨੁ ਰਾਖੈ ਇਕ ਠਾਇ ॥ ਮਨੁ ਤਨੁ ਸੁਧੁ ਜਪਤ ਹਰਿ ਨਾਇ ॥ ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥ ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥
-
ਸਲੋਕੁ ॥ ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥ ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥੧੨॥
-
ਪਉੜੀ ॥ ਦੁਆਦਸੀ ਦਾਨੁ ਨਾਮੁ ਇਸਨਾਨੁ ॥ ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥ ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥ ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥ ਕੋਮਲ ਬਾਣੀ ਸਭ ਕਉ ਸੰਤੋਖੈ ॥ ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥ ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥ ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥੧੨॥
-
ਸਲੋਕੁ ॥ ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥ ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥੧੩॥
-
ਪਉੜੀ ॥ ਤ੍ਰਉਦਸੀ ਤੀਨਿ ਤਾਪ ਸੰਸਾਰ ॥ ਆਵਤ ਜਾਤ ਨਰਕ ਅਵਤਾਰ ॥ ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥ ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥ ਹਰਖ ਸੋਗ ਕਾ ਦੇਹ ਕਰਿ ਬਾਧਿਓ ॥ ਦੀਰਘ ਰੋਗੁ ਮਾਇਆ ਆਸਾਧਿਓ ॥ ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥ ਨੈਨੀ ਨੀਦ ਸੁਪਨ ਬਰੜਾਇਓ ॥ ਹਰਿ ਬਿਸਰਤ ਹੋਵਤ ਏਹ ਹਾਲ ॥ ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥
-
ਸਲੋਕੁ ॥ ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥ ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥੧੪॥
-
ਪਉੜੀ ॥ ਚਉਦਹਿ ਚਾਰਿ ਕੁੰਟ ਪ੍ਰਭ ਆਪ ॥ ਸਗਲ ਭਵਨ ਪੂਰਨ ਪਰਤਾਪ ॥ ਦਸੇ ਦਿਸਾ ਰਵਿਆ ਪ੍ਰਭੁ ਏਕੁ ॥ ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥ ਜਲ ਥਲ ਬਨ ਪਰਬਤ ਪਾਤਾਲ ॥ ਪਰਮੇਸ੍ਵਰ ਤਹ ਬਸਹਿ ਦਇਆਲ ॥ ਸੂਖਮ ਅਸਥੂਲ ਸਗਲ ਭਗਵਾਨ ॥ ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥