page 3
-
ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੦॥
-
ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥
-
ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥
-
ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥
-
ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥
-
ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥
-
ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥
-
ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥