page 303
-
ਮਃ ੪ ॥ ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥ ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥
-
ਪਉੜੀ ॥ ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥
-
ਸਲੋਕ ਮਃ ੪ ॥ ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥ ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥ ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥ ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥
-
ਮਃ ੪ ॥ ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ਓਹੁ ਘਰਿ ਘਰਿ ਹੰਢੈ ਜਿਉ ਰੰਨ ਦਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥ ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥