page 306
-
ਪਉੜੀ ॥ ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯਿ ਵਿਛੋੜੇ ॥੧੧॥
-
ਸਲੋਕ ਮਃ ੪ ॥ ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ॥ ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀ ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥ ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥
-
ਮਃ ੪ ॥ ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥ ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥ ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥
-
ਪਉੜੀ ॥ ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥