page 310
-
ਸਲੋਕ ਮਃ ੪ ॥ ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥ ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥ ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥ ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥ ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥ ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥ ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥
-
ਮਃ ੪ ॥ ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥ ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥
-
ਪਉੜੀ ॥ ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥
-
ਸਲੋਕ ਮਃ ੪ ॥ ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥ ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥
-
ਮਃ ੪ ॥ ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥ ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥ ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥
-
ਪਉੜੀ ॥ ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥ ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥ ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥ ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥