page 311
-
ਸਲੋਕ ਮਃ ੪ ॥ ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥ ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ ॥ ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥ ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤਿਨਾ ਕਾ ਗੋਲੀਆ ॥ ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥ ਕਰਿ ਕਿਰਪਾ ਨਾਨਕ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥੧॥
-
ਮਃ ੪ ॥ ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ ॥ ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥ ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥ ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ ਹੋਇ ॥੨॥
-
ਪਉੜੀ ॥ ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥ ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥ ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥ ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥ ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥
-
ਸਲੋਕ ਮਹਲਾ ੩ ॥ ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥ ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥ ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥ ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥ ਰੰਗਿ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥ ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥ ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥ ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥
-
ਮਃ ੪ ॥ ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥ ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥ ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥ ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥ ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥ ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥ ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥ ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥ ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥੨॥