page 312
-
ਮਹਲਾ ੩ ॥ ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥ ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥ ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥
-
ਪਉੜੀ ॥ ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥ ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥ ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥
-
ਸਲੋਕ ਮਃ ੪ ॥ ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥ ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥ ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥ ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥ ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥
-
ਮਃ ੪ ॥ ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥ ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥ ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥
-
ਪਉੜੀ ॥ ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥ ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥ ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥ ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥ ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥