page 313
-
ਸਲੋਕੁ ਮਃ ੪ ॥ ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥ ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥ ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥ ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥ ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥
-
ਮਃ ੪ ॥ ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥ ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥ ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥ ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥ ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥੨॥
-
ਪਉੜੀ ॥ ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥ ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥ ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥ ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥ ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥
-
ਸਲੋਕ ਮਃ ੪ ॥ ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥ ਬਿਨੁ ਗੁਰ ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥ ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥ ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥੧॥
-
ਮਃ ੪ ॥ ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਸੁਭਾਇ ॥ ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥ ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮ ਚਿਤੁ ਲਾਇ ॥ ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥੨॥
-
ਪਉੜੀ ॥ ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥ ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥ ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥ ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥
-
ਸਲੋਕ ਮਃ ੪ ॥ ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥ ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥
-
ਮਃ ੩ ॥ ਮਾਇਆਧਾਰੀ ਅਤਿ ਅੰਨਾ ਬੋਲਾ ॥ ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥ ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥ ਹਰਿ ਨਾਮੁ ਸੁਣਿ ਮੰਨੇ ਹਰਿ ਨਾਮਿ ਸਮਾਇ ॥ ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥ ਨਾਨਕ ਵਜਦਾ ਜੰਤੁ ਵਜਾਇਆ ॥੨॥