page 315
-
ਸਲੋਕ ਮਃ ੫ ॥ ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥ ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥੧॥
-
ਮਃ ੫ ॥ ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥ ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥੨॥
-
ਪਉੜੀ ੫ ॥ ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥ ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥ ਸੰਨ੍ਹ੍ਹੀ ਦੇਨ੍ਹ੍ਹਿ ਵਿਖੰਮ ਥਾਇ ਮਿਠਾ ਮਦੁ ਮਾਣੀ ॥ ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥ ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥
-
ਸਲੋਕ ਮਃ ੫ ॥ ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥ ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥੧॥
-
ਮਃ ੫ ॥ ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥ ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥੨॥
-
ਪਉੜੀ ੫ ॥ ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥ ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥ ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥ ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥ ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥੨੮॥
-
ਸਲੋਕ ਮਃ ੫ ॥ ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥ ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥੧॥
-
ਮਃ ੫ ॥ ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥ ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥੨॥
-
ਪਉੜੀ ੫ ॥ ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥ ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥ ਕਾਮ ਕ੍ਰੋਧ ਬੁਰਿਆਈਆਂ ਸੰਗਿ ਸਾਧੂ ਤੁਟੁ ॥ ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥ ਨਾਨਕ ਕਉ ਗੁਰਿ ਬਖਸਿਆ ਨਾਮੈ ਸੰਗਿ ਜੁਟੁ ॥੨੯॥
-
ਸਲੋਕ ਮਃ ੪ ॥ ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥ ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥ ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥ ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥ ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥ ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥ ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ ਜੁ ਦਯਿ ਸਵਾਰਿਆ ॥੧॥