page 316
-
ਮਃ ੪ ॥ ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥ ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥ ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥
-
ਪਉੜੀ ਮਃ ੫ ॥ ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥ ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥ ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥ ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥ ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥
-
ਸਲੋਕ ਮਃ ੪ ॥ ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧ੍ਯ੍ਯਾਰੁ ॥ ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧ੍ਯ੍ਯਾਰੁ ॥ ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥
-
ਮਃ ੪ ॥ ਜਿਨਾ ਅੰਦਰਿ ਦੂਜਾ ਭਾਉ ਹੈ ਤਿਨ੍ਹ੍ਹਾ ਗੁਰਮੁਖਿ ਪ੍ਰੀਤਿ ਨ ਹੋਇ ॥ ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥ ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥ ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥
-
ਪਉੜੀ ਮਃ ੫ ॥ ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥ ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥