page 317
-
ਸਲੋਕ ਮਃ ੫ ॥ ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥ ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥੧॥
-
ਮਃ ੫ ॥ ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥ ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥
-
ਪਉੜੀ ॥ ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥ ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥ ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥ ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥ ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥ ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥ ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥ ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥
-
ਸਲੋਕ ਮਃ ੩ ॥ ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ ਪਵਿਤੁ ਪਾਵਨੁ ਪਰਮ ਬੀਚਾਰੀ ॥ ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥ ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥ ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥ ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥
-
ਮਃ ੪ ॥ ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥ ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥ ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥ ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥
-
ਪਉੜੀ ॥ ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥ ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥ ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥ ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥