page 32
-
ਸਿਰੀਰਾਗੁ ਮਹਲਾ ੩ ॥ ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥ ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥ ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥ ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥
-
ਸਿਰੀਰਾਗੁ ਮਹਲਾ ੩ ॥ ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥ ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥ ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥ ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥ ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥ ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥ ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥ ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥ ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥ ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥ ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥ ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥ ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥